Home Desh Sanjeev Arora ਨੇ ਕੀਤਾ High Court ਦਾ ਰੁਖ਼, ਈਡੀ ਵੱਲੋਂ ਗ੍ਰਿਫ਼ਤਾਰੀ ਨੂੰ... Deshlatest NewsPanjabRajniti Sanjeev Arora ਨੇ ਕੀਤਾ High Court ਦਾ ਰੁਖ਼, ਈਡੀ ਵੱਲੋਂ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ; ਕਾਰਵਾਈ ਨੂੰ ਦੱਸਿਆ ਗੈਰ-ਸੰਵਿਧਾਨਕ By admin - May 12, 2026 10 0 FacebookTwitterPinterestWhatsApp ਪਟੀਸ਼ਨ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਸਲ ਐਫਆਈਆਰ ਤੇ ਈਡੀ ਦੀ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ ਦੋਵੇਂ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹਨ। ਪੰਜਾਬ ਦੇ ਵਿਧਾਇਕ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਚ ਕਾਰਵਾਈ ਨੂੰ ਗੈਰ-ਸੰਵਿਧਾਨਕ ਤੇ ਕਾਨੂੰਨ ਦੇ ਵਿਰੁੱਧ ਦੱਸਿਆ ਗਿਆ ਹੈ। ਪਟੀਸ਼ਨ ‘ਚ, ਅਰੋੜਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਰੱਦ ਕਰਨ ਦੇ ਨਾਲ-ਨਾਲ ਐਫਆਈਆਰ ਤੇ ਪੂਰੀ ਅਪਰਾਧਿਕ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ‘ਚ ਅੱਜ ਇਸ ਮਾਮਲੇ ਦੀ ਸੁਣਵਾਈ ਕੀਤੇ ਜਾਣ ਦੀ ਉਮੀਦ ਹੈ। ਪਟੀਸ਼ਨ ‘ਚ, ਸੰਜੀਵ ਅਰੋੜਾ ਦੀ ਕਾਨੂਨੀ ਟੀਮ ਨੇ ਦਲੀਲ ਦਿੱਤੀ ਹੈ ਕਿ ਈਡੀ ਗ੍ਰਿਫ਼ਤਾਰੀ ਦੌਰਾਨ ਲਾਜ਼ਮੀ ਕਾਨੂੰਨੀ ਪ੍ਰਬੰਧਾਂ ਦੀ ਪਾਲਣਾ ਕਰਨ ‘ਚ ਅਸਫਲ ਰਹੀ ਤੇ ਅਰੋੜਾ ਨੂੰ ਕਾਨੂੰਨ ਦੇ ਤਹਿਤ ਜ਼ਰੂਰੀ ਸੁਰੱਖਿਆ ਪ੍ਰਬੰਧ ਪ੍ਰਦਾਨ ਨਹੀਂ ਕੀਤੇ ਗਏ। ਪਟੀਸ਼ਨ ‘ਚ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਇਹ ਕਾਰਵਾਈ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਸੀ ਤੇ ਕੇਂਦਰੀ ਏਜੰਸੀ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ। ਪਟੀਸ਼ਨ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਅਸਲ ਐਫਆਈਆਰ ਤੇ ਈਡੀ ਦੀ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ ਦੋਵੇਂ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹਨ, ਜਿਸ ਨਾਲ ਗ੍ਰਿਫਤਾਰੀ ਆਪਣੇ ਆਪ ‘ਚ ਗੈਰ-ਕਾਨੂੰਨੀ ਹੈ। ਅਰੋੜਾ ਦੀ ਕਾਨੂੰਨੀ ਟੀਮ ਨੇ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਵਿਰੁੱਧ ਕਾਰਵਾਈ ਤੱਥਾਂ ਦੇ ਸਬੂਤਾਂ ਨਾਲੋਂ ਰਾਜਨੀਤਿਕ ਵਿਚਾਰਾਂ ਤੋਂ ਜ਼ਿਆਦਾ ਦਿਖਾਈ ਦਿੰਦੀ ਹੈ।