Home Desh PSEB 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਟਾਪ-3 ‘ਚ ਕੁੜੀਆਂ ਨੇ ਮਾਰੀ...

PSEB 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਟਾਪ-3 ‘ਚ ਕੁੜੀਆਂ ਨੇ ਮਾਰੀ ਬਾਜ਼ੀ

4
0

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ 12ਵੀਂ ਜਮਾਤ ‘ਚ ਟਾਪ-3 ‘ਚ ਤਿੰਨੋਂ ਹੀ ਲੜਕੀਆਂ ਰਹੀਆਂ ਹਨ। ਟਾਪਰਸ ‘ਚ ਪਹਿਲੇ ਨੰਬਰ ‘ਤੇ ਸੁਪਨੀਤ ਕੌਰ (ਮਾਨਸਾ), ਦੂਜੇ ਨੰਬਰ ‘ਤੇ ਸੁਹਾਨੀ ਚੌਹਾਨ (ਲੁਧਿਆਣਾ) ਤੇ ਤੀਜੇ ਨੰਬਰ ‘ਚ ਦਿਵਾਂਸ਼ੀ (ਲੁਧਿਆਣਾ) ਰਹੀ ਹੈ। ਤਿੰਨਾਂ ਨੇ ਪ੍ਰੀਖਿਆਂ ਦੇ ਕੁੱਲ ਅੰਕਾਂ ‘ਚ 500 ਤੋਂ 500 ਅੰਕ ਪ੍ਰਾਪਤ ਕੀਤੇ ਹਨ, ਯਾਨੀ ਕਿ ਇਨ੍ਹਾਂ ਨੇ 100 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ।

ਕੁੱਲ ਪਾਸ ਫ਼ੀਸਦੀ

ਇਸ ਸਾਲ ਕੁੱਲ 2,65,417 ਵਿਦਿਆਰਥੀਆਂ ਨੇ ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ‘ਚੋਂ 2,42,755 ਵਿਦਿਆਰਥੀ ਪਾਸ ਹੋਏ ਹਨ। 12ਵੀਂ ਜਮਾਤ ‘ਚ ਇਸ ਵਾਰ ਪਾਸ ਫ਼ੀਸਦੀ 91.46 ਰਹੀ ਹੈ।

ਲਿੰਗ ਦੇ ਆਧਾਰ ‘ਤੇ ਪਾਸ ਫ਼ੀਸਦੀ

ਲਿੰਗ ਦੇ ਆਧਾਰ ‘ਤੇ ਪਾਸ ਫ਼ੀਸਦੀ ਦੀ ਗੱਲ ਕਰੀਏ ਤਾਂ ਲੜਕੀਆਂ ਦੀ ਪਾਸ ਫ਼ੀਸਦੀ 94.73 ਫ਼ੀਸਦੀ ਰਹੀ ਹੈ। ਇਸ ਵਾਰ 1,25,695 ਲੜਕੀਆਂ ਨੇ 12ਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 1,19,073 ਲੜਕੀਆਂ ਪਾਸ ਹੋਈਆਂ ਹਨ। ਦੂਜੇ, ਪਾਸੇ ਲੜਕਿਆਂ ਦੀ ਪਾਸ ਫ਼ੀਸਦੀ 88.52 ਫ਼ੀਸਦੀ ਰਹੀ ਹੈ। ਇਸ ਵਾਰ 1,39,716 ਲੜਕਿਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 1,23,676 ਲੜਕਿਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਟ੍ਰਾਂਸਜੈਂਡਰਾਂ ਚੋਂ 6 ਦੇ 6 ਵਿਦਿਆਰਥੀਆਂ ਨੇ 12ਵੀਂ ਦੀ ਪ੍ਰੀਖਿਆ ਪਾਸ ਕਰ ਲਈ ਹੈ।

ਸ਼ਹਿਰੀ ਦੇ ਪੇਂਡੂ ਖੇਤਰ ਦੀ ਪਾਸ ਫ਼ੀਸਦੀ

ਸ਼ਹਿਰੀ ਖੇਤਰ ‘ਚ ਪਾਸ ਫ਼ੀਸਦੀ 91.24 ਰਹੀ ਹੈ। ਇਸ ਵਾਰ ਸ਼ਹਿਰੀ ਖੇਤਰਾਂ ‘ਚੋਂ ਕੁੱਲ 1,16,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 1,06,196 ਵਿਦਿਆਰਥੀ ਪਾਸ ਹੋਏ ਹਨ। ਦੂਜੇ ਪਾਸੇ, ਪੇਂਡੂ ਖੇਤਰ ਦੀ ਗੱਲ ਕਰੀਏ ਤਾਂ ਇਸ ਦੀ ਪਾਸ ਫ਼ੀਸਦੀ 91.63 ਰਹੀ ਹੈ। ਪੇਂਡੂ ਖੇਤਰਾਂ ‘ਚੋਂ 1,49,029 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ‘ਚੋਂ 1,36,559 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰ ਰਹੀ ਹੈ।

Previous articleਸੋਸ਼ਲ ਮੀਡੀਆ ‘ਤੇ ‘ਚਿੱਟਾ’ ਤਸਕਰ’ ਹੋਣ ਵਾਲੀਆਂ ਫੇਕ ਪੋਸਟਾਂ ‘ਤੇ ਭੜਕੇ KS Makhan, ਪੁਲਿਸ ਨੂੰ ਦਿੱਤੀ ਸ਼ਿਕਾਇਤ
Next articleਪੰਜਾਬ ਬੋਰਡ 12ਵੀਂ ਜਮਾਤ ਦੀ ਤੀਜੀ ਟਾਪਰ ਦਿਵਾਂਸ਼ੀ ਦੀ ਕਾਮਯਾਬੀ ਦਾ ਰਾਜ, IT ਸੈਕਟਰ ‘ਚ ਬਣਾਉਣਾ ਚਾਹੁੰਦੀ ਭਵਿੱਖ

LEAVE A REPLY

Please enter your comment!
Please enter your name here