Home Desh Punjab ਦੇ 10 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ, ਤਾਪਮਾਨ ਆਮ... Deshlatest NewsPanjab Punjab ਦੇ 10 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ, ਤਾਪਮਾਨ ਆਮ ਨਾਲੋਂ 3.1 ਡਿਗਰੀ ਵੱਧ By admin - May 19, 2026 19 0 FacebookTwitterPinterestWhatsApp ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅੱਜ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਤੇ ਸੰਗਰੂਰ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਗਰਮੀ ਤੋਂ ਰਾਹਤ ਦੇ ਕੋਈ ਸੰਕੇਤ ਨਹੀਂ ਮਿਲ ਰਹੇ ਹਨ। ਅਗਲੇ ਤਿੰਨ ਦਿਨ ਯਾਨੀ ਕਿ 20 ਤੋਂ 22 ਮਈ ਤੱਕ ਸੂਬੇ ਭਰ ‘ਚ (ਸਾਰੇ ਹੀ ਜ਼ਿਲ੍ਹਿਆਂ ‘ਚ) ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਿੰਨਾ ਰਿਹਾ ਤਾਪਮਾਨ? ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 47 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 42.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 41.8 ਡਿਗਰੀ, ਅੰਮ੍ਰਿਤਸਰ ਦਾ 42.0 ਡਿਗਰੀ, ਲੁਧਿਆਣਾ ਦਾ 42.2 ਡਿਗਰੀ, ਪਟਿਆਲਾ ਦਾ 44.0 ਡਿਗਰੀ, ਪਠਾਨਕੋਟ ਦਾ 40.9 ਡਿਗਰੀ, ਬਠਿੰਡਾ ਦਾ 45.0 ਡਿਗਰੀ, ਗੁਰਦਾਸਪੁਰ ਦਾ 42.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 39.9 ਡਿਗਰੀ ਦਰਜ ਕੀਤਾ ਗਿਆ। ਫਰੀਦਕੋਟ ਦਾ ਵੱਧੋ-ਵੱਧ ਤਾਪਮਾਨ 46.4 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 42.0 ਡਿਗਰੀ, ਫਿਰੋਜ਼ਪੁਰ ਦਾ 42.0 ਡਿਗਰੀ, ਹੁਸ਼ਿਆਰਪੁਰ ਦਾ 40.0 ਡਿਗਰੀ, ਮੁਹਾਲੀ ਦਾ 40.4 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 39.4 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 42.3 ਡਿਗਰੀ ਦਰਜ ਕੀਤਾ ਗਿਆ।