Home Desh ਪੰਜਾਬੀ ਗਾਇਕ Mankirt Aulakh ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਜਲਦ... Deshlatest NewsPanjab ਪੰਜਾਬੀ ਗਾਇਕ Mankirt Aulakh ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਜਲਦ ਰਿਲੀਜ਼ ਹੋਣ ਜਾ ਰਹੇ ਕਈ ਗੀਤ By admin - May 21, 2026 16 0 FacebookTwitterPinterestWhatsApp ਪ੍ਰਸਿੱਧ ਪੰਜਾਬੀ ਸੰਗੀਤ ਉਦਯੋਗ ਦੇ ਗਾਇਕ ਮਨਕੀਰਤ ਔਲਖ ਆਪਣੇ ਨਵੇਂ ਈਪੀ ਦੇ ਰਿਲੀਜ਼ ਹੋਣ ਤੋਂ ਬਾਅਦ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਮਨਕੀਰਤ ਔਲਖ ਦੇ ਦਰਸ਼ਨਾਂ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਵੀ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮਨਕੀਰਤ ਔਲਖ ਨੇ ਦੱਸਿਆ ਕਿ ਉਨ੍ਹਾਂ ਦੀ ਨਵੀਂ ਈਪੀ ਹਾਲ ਹੀ ਵਿੱਚ ਰਿਲੀਜ਼ ਹੋਈ ਹੈ ਅਤੇ ਉਹਨਾਂ ਨੇ ਆਪਣੀ ਪੂਰੀ ਟੀਮ ਨਾਲ ਪਹਿਲਾਂ ਹੀ ਇਹ ਫੈਸਲਾ ਕੀਤਾ ਹੋਇਆ ਸੀ ਕਿ ਜਦੋਂ ਵੀ ਇਹ ਈਪੀ ਰਿਲੀਜ਼ ਹੋਵੇਗੀ, ਉਹ ਸਭ ਤੋਂ ਪਹਿਲਾਂ ਦਰਬਾਰ ਸਾਹਿਬ ਆ ਕੇ ਮੱਥਾ ਟੇਕਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਇਸੇ ਮਕਸਦ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਔਲਖ ਦੀ ਇਹ ਦੂਜੀ ਈਪੀ ਉਨ੍ਹਾਂ ਨੇ ਦੱਸਿਆ ਕਿ ਈਪੀ ਵਿੱਚ ਆਮ ਤੌਰ ਤੇ ਸੱਤ ਤੋਂ ਅੱਠ ਗੀਤ ਸ਼ਾਮਲ ਹੁੰਦੇ ਹਨ ਅਤੇ ਇਹ ਉਨ੍ਹਾਂ ਦੀ ਦੂਜੀ ਈਪੀ ਹੈ। ਮਨਕੀਰਤ ਔਲਖ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹ ਜ਼ਿਆਦਾਤਰ ਸਿੰਗਲ ਗੀਤ ਹੀ ਰਿਲੀਜ਼ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਉਹ ਨਵੀਂ ਈਪੀ ਨੂੰ ਸੁਣਨ ਅਤੇ ਵੱਧ ਤੋਂ ਵੱਧ ਸਪੋਰਟ ਕਰਨ। ਫੈਨਸ ਲਈ ਖਾਸ ਸੰਦੇਸ਼ ਆਪਣੇ ਪ੍ਰਸ਼ੰਸਕਾਂ ਲਈ ਸੁਨੇਹਾ ਦਿੰਦਿਆਂ ਮਨਕੀਰਤ ਔਲਖ ਨੇ ਕਿਹਾ ਕਿ ਹਰ ਇਨਸਾਨ ਨੂੰ ਰੱਬ ਦੇ ਭਾਣੇ ਵਿੱਚ ਰਹਿਣਾ ਚਾਹੀਦਾ ਹੈ ਅਤੇ ਕਿਸੇ ਦਾ ਦਿਲ ਨਹੀਂ ਦੁਖਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਹਮੇਸ਼ਾ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਖੁਸ਼ ਰੱਖੋ ਅਤੇ ਜ਼ਿੰਦਗੀ ਵਿੱਚ ਪਾਜ਼ੀਟਿਵ ਸੋਚ ਨਾਲ ਚੜ੍ਹਦੀ ਕਲਾ ਵਿੱਚ ਰਹੋ। ਸੁਪਰਹਿੱਟ ਗੀਤਾਂ ਨਾਲ ਬਣਾਈ ਖਾਸ ਪਛਾਣ ਤੁਹਾਨੂੰ ਦੱਸ ਦਈਏ ਕਿ ਮਨਕੀਰਤ ਔਲਖ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਹਨਾਂ ਚਰਚਿਤ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਆਪਣੇ ਕਈ ਸੁਪਰਹਿੱਟ ਗੀਤਾਂ ਨਾਲ ਖਾਸ ਪਛਾਣ ਬਣਾਈ ਹੈ। ਉਨ੍ਹਾਂ ਦੇ ਪ੍ਰਸਿੱਧ ਗੀਤਾਂ ਵਿੱਚ ਗੈਂਗਲੈਂਡ, ਬਦਨਾਮ ਅਤੇ ਕੋਕਾ ਵਰਗੇ ਗੀਤ ਸ਼ਾਮਲ ਹਨ, ਜਿਨ੍ਹਾਂ ਨੇ ਪੰਜਾਬੀ ਸੰਗੀਤ ਪ੍ਰੇਮੀਆਂ ਵਿੱਚ ਵੱਡੀ ਲੋਕਪ੍ਰਿਯਤਾ ਹਾਸਲ ਕੀਤੀ। ਹੁਣ ਉਨ੍ਹਾਂ ਦੇ ਹੋਰ ਵੀ ਕਈ ਨਵੇਂ ਗੀਤ ਜਲਦ ਹੀ ਰਿਲੀਜ਼ ਹੋਣ ਜਾ ਰਹੇ ਹਨ, ਜਿਨ੍ਹਾਂ ਦੀ ਉਨ੍ਹਾਂ ਦੇ ਫੈਨਸ ਨੂੰ ਬੇਸਬਰੀ ਨਾਲ ਉਡੀਕ ਹੈ।