Home Desh Ravneet Bittu ਦਾ ਰਾਜ ਸਭਾ ਕਾਰਜਕਾਲ ਹੋ ਰਿਹਾ ਖ਼ਤਮ, ਪੰਜਾਬ ਚੋਣਾਂ ਦੇ...

Ravneet Bittu ਦਾ ਰਾਜ ਸਭਾ ਕਾਰਜਕਾਲ ਹੋ ਰਿਹਾ ਖ਼ਤਮ, ਪੰਜਾਬ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਹੁਣ ਕੀ ਰਣਨੀਤੀ?

24
0

ਨੋਟੀਫਿਕੇਸ਼ਨ ਅਨੁਸਾਰ, ਨਾਮਜ਼ਦਗੀਆਂ 8 ਜੂਨ ਤੱਕ ਦਾਇਰ ਕੀਤੀਆਂ ਜਾ ਸਕਦੀਆਂ ਹਨ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ 9 ਜੂਨ ਨੂੰ ਹੋਵੇਗੀ।

ਚੋਣ ਕਮਿਸ਼ਨ ਨੇ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ਸ਼ਡਿਊਲ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਚੋਣਾਂ ਲਈ 18 ਜੂਨ ਨੂੰ ਵੋਟਿੰਗ ਹੋਣੀ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕਈ ਸੀਨੀਅਰ ਆਗੂਆਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਰਾਜ ਸਭਾ ਚੋਣਾਂ ਹੋਣ ਜਾ ਰਹੀਆਂ ਹੈ।
ਨੋਟੀਫਿਕੇਸ਼ਨ ਅਨੁਸਾਰ, ਨਾਮਜ਼ਦਗੀਆਂ 8 ਜੂਨ ਤੱਕ ਦਾਇਰ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 9 ਜੂਨ ਨੂੰ ਹੋਵੇਗੀ। ਉਮੀਦਵਾਰਾਂ ਨੂੰ 11 ਜੂਨ ਤੱਕ ਆਪਣੇ ਨਾਮਜ਼ਦਗੀਆਂ ਵਾਪਸ ਲੈਣ ਦੀ ਇਜਾਜ਼ਤ ਹੋਵੇਗੀ। 18 ਜੂਨ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ, ਜਿਸ ਤੋਂ ਬਾਅਦ ਉਸ ਹੀ ਦਿਨ ਗਿਣਤੀ ਹੋਵੇਗੀ।

ਰਾਜ ਸਭਾ ਚੋਣਾਂ ਆਂਧਰਾ ਪ੍ਰਦੇਸ਼, ਗੁਜਰਾਤ ਤੇ ਕਰਨਾਟਕ ‘ਚ 4-4 ਸੀਟਾਂ, ਮੱਧ ਪ੍ਰਦੇਸ਼ ਤੇ ਰਾਜਸਥਾਨ ‘ਚ 3-3 ਸੀਟਾਂ, ਝਾਰਖੰਡ ‘ਚ ਦੋ ਸੀਟਾਂ ਅਤੇ ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਤੇ ਮਿਜ਼ੋਰਮ ‘ਚ ਇੱਕ-ਇੱਕ ਸੀਟ ਲਈ ਹੋਣਗੀਆਂ।

ਰਵਨੀਤ ਬਿੱਟੂ ਦਾ ਕਾਰਜਕਾਲ ਹੋ ਰਿਹਾ ਖ਼ਤਮ, ਅੱਗੇ ਕੀ ਰਣਨੀਤੀ?

ਪ੍ਰਮੁੱਖ ਆਗੂ ਜਿਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ, ਉਨ੍ਹਾਂ ‘ਚ ਕੇਂਦਰੀ ਰੇਲ ਰਾਜ ਮੰਤਰੀ ਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸ਼ਾਮਲ ਹਨ। ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ 21 ਜੂਨ ਨੂੰ ਸਮਾਪਤ ਹੋਵੇਗਾ। ਹਾਲਾਂਕਿ, ਅਜੇ ਇਹ ਸਪੱਸ਼ਟ ਨਹੀਂ ਹੈ ਕਿ ਭਾਜਪਾ ਇੱਕ ਵਾਰ ਫਿਰ ਬਿੱਟੂ ਨੂੰ ਰਾਜ ਸਭਾ ਲਈ ਨਾਮਜ਼ਦ ਕਰੇਗੀ ਜਾਂ ਫਿਰ ਉਨ੍ਹਾਂ ਨੂੰ ਕੋਈ ਹੋਰ ਜ਼ਿੰਮੇਵਾਰੀ ਸੌਂਪੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਨੂੰ ਧਿਆਨ ‘ਚ ਰੱਖਦੇ ਹੋਏ, ਰਵਨੀਤ ਬਿੱਟੂ ਨੂੰ ਕੋਈ ਅਹਿਮ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ। ਰਾਜ ਸਭਾ ‘ਚ ਰਾਜਸਥਾਨ ਦੀ ਨੁਮਾਇੰਦਗੀ ਕਰ ਰਹੇ ਬਿੱਟੂ ਪੰਜਾਬ ਦੀ ਰਾਜਨੀਤੀ ‘ਚ ਭਾਜਪਾ ਦੇ ਮੁੱਖ ਸਿੱਖ ਚਿਹਰਿਆਂ ‘ਚੋਂ ਇੱਕ ਵਜੋਂ ਉਭਰੇ ਹਨ। 

ਕਾਂਗਰਸ ਵੱਲੋਂ 3 ਵਾਰ ਰਹਿ ਚੁੱਕੇ ਲੋਕ ਸਭਾ ਮੈਂਬਰ

ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ, ਰਵਨੀਤ ਬਿੱਟੂ ਕਾਂਗਰਸ ਪਾਰਟੀ ‘ਚ ਸਨ। ਉਹ ਮਾਰਚ 2024 ‘ਚ ਭਾਜਪਾ ‘ਚ ਸ਼ਾਮਲ ਹੋਏ। ਉਨ੍ਹਾਂ ਨੂੰ ਭਾਜਪਾ ਨੇ ਅਗਸਤ 2024 ‘ਚ ਰਾਜ ਸਭਾ ਭੇਜਿਆ। ਇਸ ਤੋਂ ਪਹਿਲਾਂ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ, ਪਰ ਉਹ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਗਏ। ਇਸ ਤੋਂ ਪਹਿਲਾਂ, ਬਿੱਟੂ ਕਾਂਗਰਸ ਦੀ ਸੀਟ ਤੋਂ 2009 ‘ਚ ਅਨੰਦਪੁਰ ਸਾਹਿਬ, 2014 ਤੇ 2019 ‘ਚ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਸੰਸਦ ਮੈਂਬਰ ਚੁਣੇ ਗਏ ਸਨ।
Previous articlePetrol Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੇ ਅਪਡੇਟ, ਜਾਣੋ ਆਪਣੇ ਸ਼ਹਿਰ ਦਾ ਰੇਟ
Next articleVirat Kohli ਦੇ ਹਮਸ਼ਕਲ ਨੇ ਜਿੱਤਿਆ ਲੋਕਾਂ ਦਾ ਦਿਲ, 3 ਕੰਪਨੀਆਂ ਲਈ ਕੀਤੇ ਵਿਗਿਆਪਨ, ਮਾਡਲਿੰਗ ਲਈ ਵੀ ਆਇਆ ਆਫਰ

LEAVE A REPLY

Please enter your comment!
Please enter your name here