Home Desh ਗੱਡੇ ‘ਤੇ ਵੋਟ ਪਾਉਣ ਪਹੁੰਚੇ Raja Warring, ਤੇਲ ਦੇ ਰੇਟਾਂ ਖਿਲਾਫ਼ ਮੋਦੀ... Deshlatest NewsPanjabRajniti ਗੱਡੇ ‘ਤੇ ਵੋਟ ਪਾਉਣ ਪਹੁੰਚੇ Raja Warring, ਤੇਲ ਦੇ ਰੇਟਾਂ ਖਿਲਾਫ਼ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ By admin - May 26, 2026 19 0 FacebookTwitterPinterestWhatsApp ਨਗਰ ਨਿਗਮ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਡੇ ‘ਤੇ ਵੋਟ ਪਾਉਣ ਲਈ ਪਹੁੰਚੇ। ਪੰਜਾਬ ਚ ਅੱਜ ਨਗਰ ਨਿਗਮ ਚੋਣਾਂ ਲਈ ਵੋਟਿੰਗ ਹੋ ਰਹੀ ਹੈ। 8 ਨਗਰ ਨਿਗਮ, 75 ਨਗਰ ਕੌਂਸਲਾਂ ਤੇ 20 ਨਗਰ ਪੰਚਾਇਤਾਂ ‘ਤੇ ਹੋ ਰਹੀ ਚੋਣ ‘ਚ ਵੋਟਿੰਗ ਕਰਨ ਲਈ ਲੋਕ ਉਤਸ਼ਾਹਿਤ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਅੱਜ ਲੂ ਦਾ ਆਰੇਂਜ ਤੇ ਯੈਲੋ ਅਲਰਟ ਹੈ, ਪਰ ਇਸ ਦੇ ਬਾਵਜੂਦ ਲੋਕ ਵੋਟ ਪਾਉਣ ਲਈ ਉਤਸ਼ਾਹਿਤ ਨਜ਼ਰ ਆ ਰਹੇ ਹਨ। ਇਸ ਦੌਰਾਨ ਵੱਡੇ ਰਾਜਨੀਤਿਕ ਚਿਹਰਿਆਂ ਨੇ ਵੀ ਆਪਣੀ ਵੋਟ ਭੁਗਤਾਈ। ਪਠਾਨਕੋਟ ‘ਚ ਭਾਜਾਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਬਟਾਲਾ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੈਰੀ ਕਲਸੀ, ਬਰਨਾਲਾ ‘ਚ ਲੋਕ ਸਭਾ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਤੇ ਮੁਕਤਸਰ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਵੋਟ ਭੁਗਤਾਈ। ਗੱਡੇ ‘ਤੇ ਵੋਟ ਪਾਉਣ ਪਹੁੰਚੇ ਵੜਿੰਗ ਨਗਰ ਨਿਗਮ ਚੋਣਾਂ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਗੱਡੇ ‘ਤੇ ਵੋਟ ਪਾਉਣ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਅਸੀਂ ਮੋਦੀ ਸਰਕਾਰ ਵੱਲੋਂ ਲਗਾਤਾਰ ਵਧਾਏ ਜਾ ਰਹੇ ਤੇਲ ਦੇ ਰੇਟਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਾਂ। ਰਾਜਾ ਵੜਿੰਗ ਨੇ ਮੰਗ ਕੀਤੀ ਕਿ ਅਸੀਂ ਪੈਟਰੋਲ ਤੇ ਡੀਜ਼ਲ ‘ਚ ਕਰੀਬ 7 ਰੁਪਏ ਦੇ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਾਂ। ਜਦੋਂ ਕੱਚੇ ਤੇਲ ਦੀ ਕੀਮਤ ਘੱਟ ਹੈ ਤਾਂ ਸਰਕਾਰ ਨੇ ਇਸ ਦਾ ਲਾਭ ਲੋਕਾਂ ਨੂੰ ਨਹੀਂ ਦਿੱਤਾ। ਅੱਜ ਦੇ ਦਿਨ, ਕੱਚੇ ਤੇਲ ਦੀ ਕੀਮਤ ਸਾਲ 2014 ਦੇ ਮੁਕਾਬਲੇ ਘੱਟ ਹੈ, ਪਰ ਤੇਲ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹਫ਼ਤੇ ਵੀ ਵਿਸ਼ਵਿਆਪੀ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹਨ, ਪਰ ਮੋਦੀ ਜੀ ਪੈਟਰੋਲ-ਡੀਜ਼ਲ ਦੇ ਰੇਟ ਵਧਾ ਰਹੇ ਹਨ। ਦੇਸ਼ ਦੇ ਲੋਕ ਮਹਿੰਗਾਈ ਨਾਲ ਜੂਝ ਰਹੇ ਹਨ, ਆਵਾਜਾਈ ਦੀ ਕੀਮਤ ਵੱਧ ਗਈ ਹੈ, ਰੋਜ਼ਾਨਾ ਦੇ ਇਸਤੇਮਾਲ ਦੀਆਂ ਚੀਜ਼ਾਂ ਦੇ ਭਾਅ ਵੀ ਵੱਧ ਗਏ ਹਨ। ਲੋਕ ਵਿਰੋਧੀ ਲੁੱਟ ਰੁਕਣੀ ਚਾਹੀਦੀ ਹੈ।