Home Desh Punjab Congress ਦੇ Senior leaders ਦੀ ਦਿੱਲੀ ‘ਚ ਮੀਟਿੰਗ, 2027 ਚੋਣਾਂ ਲਈ... Deshlatest NewsPanjabRajniti Punjab Congress ਦੇ Senior leaders ਦੀ ਦਿੱਲੀ ‘ਚ ਮੀਟਿੰਗ, 2027 ਚੋਣਾਂ ਲਈ ਬਣ ਸਕਦੀ ਰਣਨੀਤੀ By admin - May 29, 2026 12 0 FacebookTwitterPinterestWhatsApp ਇਹ ਕਾਂਗਰਸ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਇਸ ਸਾਲ ਦੂਜੀ ਵੱਡੀ ਮੀਟਿੰਗ ਹੈ। ਪੰਜਾਬ ਭਾਜਪਾ ਨੂੰ ਬੀਤੇ ਦਿਨ ਇੱਕ ਨਵਾਂ ਸੂਬਾ ਪ੍ਰਧਾਨ ਮਿਲਣ ਤੋਂ ਬਾਅਦ, ਪੰਜਾਬ ਕਾਂਗਰਸ ‘ਚ ਸੰਭਾਵੀ ਲੀਡਰਸ਼ਿਪ ਫੇਰਬਦਲ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਨ੍ਹਾਂ ਚਰਚਾਵਾਂ ਦੇ ਵਿਚਕਾਰ, ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ (29 ਮਈ) ਨੂੰ ਦਿੱਲੀ ‘ਚ ਸੀਨੀਅਰ ਪੰਜਾਬ ਕਾਂਗਰਸ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਕਾਂਗਰਸ ਪ੍ਰਧਾਨ ਮਲਿਕਾਅਰੁਜਨ ਖੜਗੇ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਭਵਿੱਖ ਦੀ ਰਣਨੀਤੀ ‘ਤੇ ਚਰਚਾ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਇਸ ਮੀਟਿੰਗ ‘ਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ, ਕੇ.ਸੀ. ਵੇਣੂਗੋਪਾਲ ਤੇ ਭੁਪੇਸ਼ ਬਘੇਲ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮੀਟਿੰਗ ਬਾਰੇ ਪੁਸ਼ਟੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਲਈ ਪੰਜਾਬ ਕਾਂਗਰਸ ਦੇ ਚਾਰ ਤੋਂ ਪੰਜ ਸੀਨੀਅਰ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ, ਪੰਜਾਬ ਕਾਂਗਰਸ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਆਗੂ ਵਿਜੇ ਇੰਦਰ ਸਿੰਗਲਾ ਦੇ ਮੀਟਿੰਗ ‘ਚ ਹਿੱਸਾ ਲੈਣ ਦੀ ਸੰਭਾਵਨਾ ਹੈ। ਸਾਲ ਦੀ ਦੂਜੀ ਵੱਡੀ ਮੀਟਿੰਗ ਇਹ ਕਾਂਗਰਸ ਹਾਈ ਕਮਾਂਡ ਤੇ ਪੰਜਾਬ ਕਾਂਗਰਸ ਦੇ ਆਗੂਆਂ ਵਿਚਕਾਰ ਇਸ ਸਾਲ ਦੂਜੀ ਵੱਡੀ ਮੀਟਿੰਗ ਹੈ। ਇਸ ਤੋਂ ਪਹਿਲਾਂ, ਜਨਵਰੀ ‘ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੀ ਮੌਜੂਦਗੀ ‘ਚ ਇੱਕ ਮਹੱਤਵਪੂਰਨ ਮੀਟਿੰਗ ਹੋਈ ਸੀ। ਇਹ ਮੀਟਿੰਗ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਕਾਂਗਰਸ ਯੂਨਿਟ ‘ਚ ਦਲਿਤਾਂ ਦੀ ਪ੍ਰਤੀਨਿਧਤਾ ‘ਤੇ ਚਿੰਤਾ ਪ੍ਰਗਟ ਕਰਨ ਤੋਂ ਬਾਅਦ ਬੁਲਾਈ ਗਈ ਸੀ। ਪਾਰਟੀ ਦੇ ਕਈ ਆਗੂਆਂ ਨੇ ਹਾਈ ਕਮਾਂਡ ਨੂੰ ਪੱਤਰ ਲਿਖ ਕੇ ਸੂਬਾ ਕਾਂਗਰਸ ‘ਚ ਵਧ ਰਹੀ ਧੜੇਬੰਦੀ ‘ਤੇ ਚਿੰਤਾ ਪ੍ਰਗਟ ਕੀਤੀ ਸੀ। ਮੀਟਿੰਗ ਤੋਂ ਬਾਅਦ ਕੇ.ਸੀ. ਵੇਣੂਗੋਪਾਲ ਨੇ ਪਾਰਟੀ ਦੀ ਇਕਜੁੱਟਤਾ ਦੀ ਗੱਲ ਕਹੀ ਸੀ। ਜਨਵਰੀ ਦੀ ਇਸ ਮੀਟਿੰਗ ਦੌਰਾਨ, ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਲੀਡਰਸ਼ਿਪ ‘ਚ ਤਬਦੀਲੀਆਂ ਦੀ ਚਰਚਾਵਾਂ ਨੂੰ ਰੱਦ ਕਰ ਦਿੱਤਾ ਸੀ। ਕੇ.ਸੀ. ਵੇਣੂਗੋਪਾਲ ਨੇ ਪਾਰਟੀ ਆਗੂਆਂ ਨੂੰ ਮੀਡੀਆ ਜਾਂ ਜਨਤਕ ਮੰਚਾਂ ‘ਤੇ ਪਾਰਟੀ ਦੇ ਅੰਦਰੂਨੀ ਮਾਮਲਿਆਂ ‘ਤੇ ਚਰਚਾ ਕਰਨ ਵਿਰੁੱਧ ਸਖ਼ਤ ਚੇਤਾਵਨੀ ਦਿੱਤੀ ਸੀ ਤੇ ਕਿਹਾ ਸੀ ਕਿ ਅੱਗੇ ਤੋਂ ਅਨੁਸ਼ਾਸਨੀ ਕਾਰਵਾਈ ਕੀਤੀ ਜਾ ਸਕਦੀ ਹੈ।