Home Desh Weather: Punjab ਤੇ 3 ਜ਼ਿਲ੍ਹਿਆਂ ‘ਚ ਅੱਜ ਮੌਸਮ ਦਾ ਰੈੱਡ ਅਲਰਟ, ਬਾਕੀਆਂ... Deshlatest NewsPanjab Weather: Punjab ਤੇ 3 ਜ਼ਿਲ੍ਹਿਆਂ ‘ਚ ਅੱਜ ਮੌਸਮ ਦਾ ਰੈੱਡ ਅਲਰਟ, ਬਾਕੀਆਂ ਜ਼ਿਲ੍ਹਿਆਂ ਆਰੇਂਜ ਤੇ ਯੈਲੋ; ਬਾਰਿਸ਼ ਦੀ ਹੈ ਭਵਿੱਖਬਾਣੀ By admin - May 29, 2026 12 0 FacebookTwitterPinterestWhatsApp ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਭਰ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਤੇ ਨਾਲ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। 3 ਜ਼ਿਲ੍ਹਿਆਂ- ਪਠਾਨਕੋਟ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਗੜ੍ਹੇਮਾਰੀ, ਹਨੇਰੀ ਤੇ ਭਾਰੀ ਬਾਰਿਸ਼ ਦਾ ਅਲਰਟ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ, ਗੜ੍ਹੇਮਾਰੀ ਤੇ ਹਨੇਰੀ ਚੱਲਣ ਦਾ ਅਲਰਟ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਕਮਣ ਤੇ ਤੇਜ਼ ਹਵਾਵਾਂ ਦਾ ਅਲਰਟ ਹੈ। ਬਾਰਿਸ਼ ਦੀ ਭਵਿੱਖਬਾਣੀ ਪਠਾਨਕੋਟ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਜ਼ਿਆਦਾਤਰ ਥਾਵਾਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਬਹੁਤ ਸਾਰੀਆਂ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਕੁੱਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਬਠਿੰਡਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧੋ-ਵੱਧ ਤਾਪਮਾਨ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 45.4 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 40.0 ਡਿਗਰੀ, ਚੰਡੀਗੜ੍ਹ ਏਅਰਪੋਰਟ ਦਾ 39.6 ਡਿਗਰੀ, ਅੰਮ੍ਰਿਤਸਰ ਦਾ 41.4 ਡਿਗਰੀ, ਲੁਧਿਆਣਾ ਦਾ 40.8 ਡਿਗਰੀ, ਪਟਿਆਲਾ ਦਾ ਵੀ 40.8 ਡਿਗਰੀ, ਪਠਾਨਕੋਟ ਦਾ 39.6 ਡਿਗਰੀ, ਬਠਿੰਡਾ ਦਾ 43.0 ਡਿਗਰੀ, ਗੁਰਦਾਸਪੁਰ ਦਾ 40.5 ਡਿਗਰੀ, ਬਠਿੰਡਾ ਏਅਰਪੋਰਟ ਦਾ 45.0 ਡਿਗਰੀ ਦਰਜ ਕੀਤਾ ਗਿਆ। ਅਬੋਹਰ (ਫਾਜ਼ਿਲਕਾ) ਦਾ ਵੱਧੋ-ਵੱਧ ਤਾਪਮਾਨ 43.0 ਡਿਗਰੀ, ਫਿਰੋਜ਼ਪੁਰ ਦਾ 41.5 ਡਿਗਰੀ, ਹੁਸ਼ਿਆਰਪੁਰ ਦਾ 39.4 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 39.9 ਡਿਗਰੀ, ਮੁਹਾਲੀ ਦਾ 38.9 ਡਿਗਰੀ, ਪਠਾਨਕੋਟ ਦਾ 39.7 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 35.8 ਡਿਗਰੀ, ਰੋਪੜ ਦਾ 39.6 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 40.9 ਡਿਗਰੀ ਦਰਜ ਕੀਤਾ ਗਿਆ।