Home latest News Mukerian Police ਦੀ ਵੱਡੀ ਕਾਰਵਾਈ: Italy ਭੇਜਣ ਦੇ ਨਾਂ ‘ਤੇ 14.20 ਲੱਖ...

Mukerian Police ਦੀ ਵੱਡੀ ਕਾਰਵਾਈ: Italy ਭੇਜਣ ਦੇ ਨਾਂ ‘ਤੇ 14.20 ਲੱਖ ਰੁਪਏ ਦੀ ਕਥਿਤ ਠੱਗੀ, ਮਾਮਲਾ ਦਰਜ

7
0

ਪੁਲਿਸ ਮੁਤਾਬਕ ਮੁਲਜ਼ਮ ਵਜੋਂ ਨਾਮਜ਼ਦ ਵਿਅਕਤੀ ਦੀ ਪਛਾਣ ਜਸਪਾਲ ਸਿੱਧੂ ਪੁੱਤਰ ਜੋਗਿੰਦਰ ਪਾਲ, ਵਾਸੀ ਮੁਕੇਰੀਆਂ ਵਜੋਂ ਹੋਈ ਹੈ।

ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਮੁਕੇਰੀਆਂ ਪੁਲਿਸ ਵੱਲੋਂ ਇੱਕ ਵਿਅਕਤੀ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਮੁਤਾਬਕ ਮੁਲਜ਼ਮ ਵਜੋਂ ਨਾਮਜ਼ਦ ਵਿਅਕਤੀ ਦੀ ਪਛਾਣ ਜਸਪਾਲ ਸਿੱਧੂ ਪੁੱਤਰ ਜੋਗਿੰਦਰ ਪਾਲ, ਵਾਸੀ ਮੁਕੇਰੀਆਂ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਜਸਪਾਲ ਸਿੱਧੂ ਨੇ ਵਿਜੇ ਕੁਮਾਰ ਪੁੱਤਰ ਰਾਮ ਰਤਨ, ਵਾਸੀ ਮੁਕੇਰੀਆਂ ਨੂੰ ਇਟਲੀ ਭੇਜਣ ਦਾ ਝਾਂਸਾ ਦੇ ਕੇ 14,20,000 ਰੁਪਏ ਦੀ ਕਥਿਤ ਠੱਗੀ ਮਾਰੀ ਹੈ। ਮਾਮਲੇ ਦੀ ਮੁੱਢਲੀ ਜਾਂਚ ਡੀ.ਐੱਸ.ਪੀ. ਮੁਕੇਰੀਆਂ ਵੱਲੋਂ ਕੀਤੀ ਗਈ। ਜਾਂਚ ਰਿਪੋਰਟ ਦੇ ਆਧਾਰ ’ਤੇ ਮੁਕੇਰੀਆਂ ਪੁਲਿਸ ਨੇ ਜਸਪਾਲ ਸਿੱਧੂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Previous articlePrivate School ਦੀਆਂ ਫੀਸਾਂ ‘ਤੇ ਲੱਗੇਗੀ ਲਗਾਮ, ਮਾਨ ਸਰਕਾਰ ਲਿਆਏਗੀ ਨਵਾਂ ਕਾਨੂੰਨ, 32 ਲੱਖ ਵਿਦਿਆਰਥੀਆਂ ਨੂੰ ਰਾਹਤ
Next articleMohali Murder Case: ਡਿੰਪਲ ਦੇ ਪਰਿਵਾਰ ਦਾ ਅੱਜ ਪਟਿਆਲਾ ‘ਚ ਵੱਡੇ ਪੱਧਰ ‘ਤੇ ਪ੍ਰਦਰਸ਼ਨ, ਮੁਲਜ਼ਮ ਨੂੰ ਫਾਂਸੀ ਤੇ ਕੰਪਨੀ ਖਿਲਾਫ਼ ਕਾਰਵਾਈ ਦੀ ਮੰਗ

LEAVE A REPLY

Please enter your comment!
Please enter your name here