Home Desh ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ...

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ

2
0

ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ।

ਗੁਰੂ ਘਰ ਦੇ ਦਰਸ਼ਣ ਦੀਦਾਰ ਕਰਨ ਉਪਰੰਤ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰੂ ਘਰ ‘ਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ ਤੇ ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਸਕੱਤਰ ਧਰਮ ਪ੍ਰਚਾਰ ਗੁਰਿੰਦਰ ਸਿੰਘ ਮੱਥੇਵਾਲ ਨੇ ਕਿਹਾ ਕਿ ਅੱਜ ਗੁਰੂ ਘਰ ‘ਚ ਜਲੋ ਸਾਹਿਬ ਵੀ ਸਜਾਏ ਗਏ ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਗੁਰੂ ਘਰ ‘ਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ ਤੇ ਇਸ ਮੌਕੇ ਗੁਰੂ ਘਰ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅੱਗੇ ਇਹੋ ਅਰਜ ਕੀਤੀ ਕਿ ਦੇਸ਼ ਵਿਦੇਸ਼ਾਂ ‘ਚ ਵੱਸਦੀ ਸੰਗਤ ‘ਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ ‘ਤੇ ਹੋਈ, ਉਨ੍ਹਾਂ ਕਿਹਾ ਕਿ ਇਹ ਯੁੱਗ ਕ੍ਰਾਂਤੀ ਦਾ ਯੁੱਗ ਹੈ ਤੇ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਨੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਕਿਹਾ।
ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ। ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ। ਗੁਰੂ ਜੀ ਨੇ ਜਿੰਨੇ ਵੀ ਯੁੱਧ ਲੜੇ, ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ।
Previous articlePunjab ਦੇ 4 ਜ਼ਿਲ੍ਹਿਆਂ ਦਾ ਅੱਜ ਲੂ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ
Next articleAmritsar ‘ਚ ਭੁਜੀਆ ਦੇ ਪੈਸੇ ਨੂੰ ਲੈ ਕੇ ਹੋਏ ਵਿਵਾਦ ‘ਚ ਫਾਇਰਿੰਗ, ਦੁਕਾਨ ਮਾਲਕ ਸਣੇ 2 ਨੂੰ ਲੱਗੀ ਗੋਲੀ

LEAVE A REPLY

Please enter your comment!
Please enter your name here