Home Desh Punjab ਦੇ 4 ਜ਼ਿਲ੍ਹਿਆਂ ਦਾ ਅੱਜ ਲੂ ਦਾ ਯੈਲੋ ਅਲਰਟ, ਜਾਣੋ...

Punjab ਦੇ 4 ਜ਼ਿਲ੍ਹਿਆਂ ਦਾ ਅੱਜ ਲੂ ਦਾ ਯੈਲੋ ਅਲਰਟ, ਜਾਣੋ ਆਉਣ ਵਾਲੇ 3 ਦਿਨ ਕਿਵੇਂ ਦਾ ਰਹੇਗਾ ਮੌਸਮ

1
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਅੱਜ ਲੂ ਦਾ ਅਲਰਟ ਹੈ। ਸੂਬੇ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਕੱਲ੍ਹ ਯਾਨੀ ਕਿ 9 ਜੂਨ ਨੂੰ ਸੂਬੇ ਦੇ 9 ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰਦੀਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। 10 ਜੂਨ ਨੂੰ ਸੂਬੇ ਭਰ ‘ਚ ਲੂ ਦਾ ਯੈਲੋ ਅਲਰਟ ਹੈ।
11 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਤੇ ਇਨ੍ਹਾਂ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦਕਿ, ਬਾਕੀ ਜ਼ਿਲ੍ਹਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਦਾ ਮੌਸਮ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਚ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਕੱਲ੍ਹ, ਯਾਨੀ ਕਿ 9 ਜੂਨ ਨੂੰ ਵੀ ਕੋਈ ਅਲਰਟ ਨਹੀਂ ਹੈ। 10 ਜੂਨ ਨੂੰ ਚੰਡੀਗੜ੍ਹ ‘ਚ ਲੂ ਦਾ ਯੈਲੋ ਅਲਰਟ ਹੈ। 11 ਜੂਨ ਨੂੰ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 2.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 41.6 ਡਿਗਰੀ ਸੈਲਸੀਅਸ ਰਿਹਾ।
ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 39.0 ਡਿਗਰੀ, ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 39.5 ਡਿਗਰੀ, ਲੁਧਿਆਣਾ ਦਾ 40.4 ਡਿਗਰੀ, ਪਟਿਆਲਾ ਦਾ 41.0 ਡਿਗਰੀ, ਫਰੀਦਕੋਟ ਦਾ ਵੀ 41.0 ਡਿਗਰੀ, ਫਾਜ਼ਿਲਕਾ ਦਾ 41.1 ਡਿਗਰੀ, ਫਿਰੋਜ਼ਪੁਰ ਦਾ 39.6 ਡਿਗਰੀ, ਹੁਸ਼ਿਆਰਪੁਰ ਦਾ 38.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.7 ਡਿਗਰੀ, ਮੁਹਾਲੀ ਦਾ 37.8 ਡਿਗਰੀ, ਪਠਾਨਕੋਟ ਦਾ ਵੀ 37.8 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 38.0 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 39.7 ਡਿਗਰੀ ਦਰਜ ਕੀਤਾ ਗਿਆ।
Previous articleTrump ਦੇ ਮਨ੍ਹਾ ਕਰਨ ਦੇ ਬਾਵਜੂਦ ਨੇਤਨਯਾਹੂ ਨੇ ਈਰਾਨ ‘ਤੇ ਕੀਤਾ ਹਮਲਾ, ਕਈ ਸ਼ਹਿਰਾਂ ‘ਤੇ ਦਾਗੀਆਂ ਮਿਜ਼ਾਈਲਾਂ
Next articleਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ

LEAVE A REPLY

Please enter your comment!
Please enter your name here