Home Desh Amritsar Police ਨੂੰ ਵੱਡੀ ਸਫ਼ਲਤਾ : ਸਰਹੱਦ ਪਾਰਲੇ ਨਸ਼ਾ ਤਸਕਰੀ ਗਿਰੋਹ...

Amritsar Police ਨੂੰ ਵੱਡੀ ਸਫ਼ਲਤਾ : ਸਰਹੱਦ ਪਾਰਲੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼, 30 ਕਿਲੋ ਹੈਰੋਇਨ ਸਣੇ 6 ਗ੍ਰਿਫ਼ਤਾਰ

6
0

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਧਾਰਿਤ ਇੱਕ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ

ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਧਾਰਿਤ ਇੱਕ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ ਜੋ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਭੇਜਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਸ ਦੀਆਂ ਹਦਾਇਤਾਂ ‘ਤੇ ਦੋਸ਼ੀ ਨਿਰਧਾਰਿਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਅੱਗੇ ਸਪਲਾਈ ਕਰਦੇ ਸਨ।
ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦੇ ਨਾਲ-ਨਾਲ ਸੰਭਾਵਿਤ ਹਵਾਲਾ ਕਨੈਕਸ਼ਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
Previous articleHaryana ਦੇ 78 ਸ਼ਰਧਾਲੂਆਂ ਨੂੰ ਪਾਕਿਸਤਾਨ ‘ਚ No Entry, ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਜੱਥਾ
Next articleIND vs AFG ODI: ਈਸ਼ਾਨ ਨੂੰ ਵੱਡੀ ਜ਼ਿੰਮੇਵਾਰੀ, ਜਾਇਸਵਾਲ ਦਾ ਕੱਟੇਗਾ ਪੱਤਾ, ਪ੍ਰਿੰਸ ਦਾ ਡੈਬਿਊ ਤੈਅ? ਇੰਡੀਆ ਦੀ ਸੰਭਾਵਿਤ ਪਲੇਇੰਗ-11

LEAVE A REPLY

Please enter your comment!
Please enter your name here