Home Desh Harjinder Singh Dhami ਨੇ ਐਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ Deshlatest NewsPanjabRajniti Harjinder Singh Dhami ਨੇ ਐਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ By admin - February 17, 2025 15 0 FacebookTwitterPinterestWhatsApp ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਵਿਚਾਲੇ ਤਲਖੀਆਂ ਲਗਾਤਾਰ ਵੱਧ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਤੇ ਪਾਈ ਪੋਸਟ ਤੋਂ ਬਾਅਦ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਆਪਣਾ ਤਿਆਗ ਪੱਤਰ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ। ਆਪਣੇ ਅਸਤੀਫੇ ਦੇ ਐਲਾਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ 7 ਮੈਂਬਰੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕਰ ਦਿੱਤਾ ਜਾਵੇ। ਧਾਮੀ ਨੇ ਕਿਹਾ ਕਿ ਉਹਨਾਂ ਨੇ ਇਸ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਵੀ ਪੱਤਰ ਲਿਖਿਆ ਹੈ। ਜੱਥੇਦਾਰ ਦੀ ਸੇਵਾ- ਮੁਕਤੀ ਨੂੰ ਲੈਕੇ ਹੋਇਆ ਸੀ ਵਿਵਾਦ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਪਰ ਉਹਨਾਂ ਦੇ ਰਿਸ਼ਤੇਦਾਰ ਨੇ ਇਲਜ਼ਾਮ ਲਗਾਏ ਸਨ।ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਜਾਂਚ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਉਹਨਾਂ ਨੂੰ ਜੱਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਸੀ। ਜਿਸ ਉੱਪਰ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਵਾਲ ਚੁੱਕੇ ਹਨ।ਉਹਨਾਂ ਕਿਹਾ ਸੀ ਕਿ ਕਿਸੇ ਵੀ ਜੱਥੇਦਾਰ ਦੀ ਜਾਂਚ ਸਿਰਫ਼ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਉੱਪਰ ਹੀ ਹੋ ਸਕਦੀ ਹੈ।ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਉਹਨਾਂ ਨੇ ਸ਼ੋਸਲ ਮੀਡੀਆ ਤੇ ਪੋਸਟ ਪਾਕੇ ਕਿਹਾ ਕਿ ਜੋ ਘਟਨਾਕ੍ਰਮ ਹੋ ਰਿਹਾ ਹੈ। ਉਸ ਨੂੰ ਦੇਖਕੇ ਮਨ ਦੁਖੀ ਹੈ। ਸੁਖਬੀਰ ਬਾਦਲ ਨੂੰ ਸੁਣਾਈ ਸੀ ਧਾਰਮਿਕ ਸਜ਼ਾ ਅਕਾਲੀ ਸਰਕਾਰ ਦੇ ਸਮੇਂ ਹੋਈਆਂ ਗਲਤੀਆਂ ਦੇ ਮਾਮਲੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੁਖਬੀਰ ਬਾਦਲ ਸਮੇਤ ਬਾਕੀ ਲੀਡਰਾਂ ਨੂੰ ਧਾਰਮਿਕ ਸਜ਼ਾ ਲਗਾਈ ਗਈ ਸੀ। ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਯੋਗਦਾਨ ਸੀ। ਇਸ ਸਜ਼ਾ ਤੋਂ ਬਾਅਦ ਨਵੇਂ ਨਵੇਂ ਵਿਵਾਦ ਹੋਣੇ ਸ਼ੁਰੂ ਹੋ ਗਏ। ਸੁਖਬੀਰ ਸਿੰਘ ਬਾਦਲ ਉੱਪਰ ਨਰਾਇਣ ਸਿੰਘ ਚੋੜਾ ਵੱਲੋਂ ਗੋਲੀ ਚਲਾਈ ਗਈ। ਜਿਸ ਨੂੰ ਲੈਕੇ ਵੀ ਕਈ ਸਵਾਲ ਉੱਠੇ ਸਨ। ਵਲੋਟਹਾ ਤੇ ਕੀਤੀ ਸੀ ਕਾਰਵਾਈ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਭਾਜਪਾ ਅਤੇ RSS ਨਾਲ ਸਬੰਧ ਹੋਣ ਦੇ ਇਲਜ਼ਾਮ ਲਗਾਏ ਸਨ। ਜਿਸ ਮਗਰੋਂ ਉਹਨਾਂ ਨੂੰ ਅਕਾਲ ਤਖ਼ਤ ਸਾਹਿਬ ਉੱਪਰ ਸੱਦਿਆ ਗਿਆ ਸੀ। ਇਹ ਪੇਸ਼ੀ ਤੋਂ ਬਾਅਦ ਜੱਥੇਦਾਰ ਨੇ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢਣ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਕਈ ਵੀਡੀਓ ਵਾਇਰਲ ਹੋਈਆਂ ਸਨ ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਕਹਿ ਰਹੇ ਸਨ ਕਿ ਉਹਨਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫੋਨ ਤੇ ਹੋਈ ਸੀ। ਜਿਸ ਤੋਂ ਬਾਅਦ ਕਈ ਹੋਰ ਸਵਾਲ ਖੜ੍ਹੇ ਹੋਏ ਸਨ।