Home Desh ਅਮਰੀਕਾ ਤੋਂ ਬਾਅਦ ਆਸਟ੍ਰੇਲੀਆ ਵੀ ਤਿਆਰ, ’75 ਹਜ਼ਾਰ ਲੋਕਾਂ ਨੂੰ ਵਾਪਿਸ ਭੇਜਣ...

ਅਮਰੀਕਾ ਤੋਂ ਬਾਅਦ ਆਸਟ੍ਰੇਲੀਆ ਵੀ ਤਿਆਰ, ’75 ਹਜ਼ਾਰ ਲੋਕਾਂ ਨੂੰ ਵਾਪਿਸ ਭੇਜਣ ਦੀ ਤਿਆਰੀ’, ਕਾਂਗਰਸੀ ਵਿਧਾਇਕ ਖਹਿਰਾ ਦਾ ਦਾਅਵਾ

8
0

ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ।

ਸਾਲ 2025 ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ (ਭਾਰਤੀਆਂ) ਲਈ ਨਵੀਆਂ ਸਮੱਸਿਆਵਾਂ ਲੈਕੇ ਆਇਆ। ਜਿਵੇਂ ਹੀ 20 ਜਨਵਰੀ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਟਰੰਪ ਨੇ ਸਹੁੰ ਚੁੱਕੀ ਤਾਂ ਉਹਨਾਂ ਨੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਉਹਨਾਂ ਦੇ ਦੇਸ਼ ਭੇਜਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 300 ਤੋਂ ਜ਼ਿਆਦਾ ਲੋਕ ਭਾਰਤ ਵਾਪਿਸ ਆ ਚੁੱਕੇ ਹਨ।
ਅਜੇ ਅਮਰੀਕਾ ਤੋਂ ਵਾਪਿਸ ਆ ਰਹੇ ਪੰਜਾਬੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਤਾਂ ਅਜਿਹੇ ਵਿੱਚ ਕੁੱਝ ਹੋਰ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ ਜੋ ਬਾਕੀ ਮੁਲਕਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਚਿੰਤਾਵਾਂ ਵਿੱਚ ਵਾਧਾ ਕਰ ਸਕਦੀਆਂ ਹਨ। ਦਰਅਸਲ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਉਹਨਾਂ ਨੇ ਇੱਕ ਸ਼ੋਸਲ ਮੀਡੀਆ ਪਲੇਟਫਾਰਮ ਤੇ ਲਾਈਵ ਹੋਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਹੁਣ ਆਸਟ੍ਰੇਲੀਆ ਵੀ ਪ੍ਰਵਾਸੀ ਭਾਰਤੀਆਂ ਨੂੰ ਵਾਪਿਸ ਭੇਜਣ ਦੀ ਤਿਆਰੀ ਕਰ ਰਿਹਾ ਹੈ।
ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਕਿ ਆਸਟ੍ਰੇਲੀਆ 75 ਹਜ਼ਾਰ ਦੇ ਕਰੀਬ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਉਹਨਾਂ ਨੇ ਇਸ ਸਬੰਧੀ ਇੱਕ ਪ੍ਰੈੱਸ ਰਿਲੀਜ਼ ਦਾ ਹਵਾਲਾ ਵੀ ਦਿੱਤਾ।
Previous articleਭਾਰਤ ਦੀ ਪ੍ਰੀਮੀਅਮ ਸ਼ਰਾਬ ਮਾਰਕੀਟ ਦੇ ਸਿੰਘਾਸਨ ‘ਤੇ ਹੋਵੇਗਾ ਇਨ੍ਹਾਂ ਦਾ ਕਬਜ਼ਾ, ਗੋਆ ਤੋਂ ਪੰਜਾਬ ਤੱਕ ਇੰਝ ਫੈਲ ਰਿਹਾ ਕਾਰੋਬਾਰ
Next articlePunjab Government ਦਾ ਭ੍ਰਿਸ਼ਟਾਚਾਰ ‘ਤੇ ਵੱਡਾ ਹਮਲਾ, 52 Police ਅਧਿਕਾਰੀਆਂ ਨੂੰ ਕੀਤਾ ਬਰਖਾਸਤ

LEAVE A REPLY

Please enter your comment!
Please enter your name here