Home Desh Police ਨੇ Joginder ਉਗਰਾਹਾਂ ਨੂੰ ਲਿਆ ਹਿਰਾਸਤ ਵਿੱਚ, Moga ਵਿੱਚ ਭਿੜੇ ਕਿਸਾਨ Deshlatest NewsPanjabRajniti Police ਨੇ Joginder ਉਗਰਾਹਾਂ ਨੂੰ ਲਿਆ ਹਿਰਾਸਤ ਵਿੱਚ, Moga ਵਿੱਚ ਭਿੜੇ ਕਿਸਾਨ By admin - March 5, 2025 20 0 FacebookTwitterPinterestWhatsApp ਕਿਸਾਨਾਂ ਦੇ ਚੰਡੀਗੜ੍ਹ ਦੇ ਸੈਕਟਰ 34 ਵਿਖੇ ਧਰਨਾ ਲਗਾਉਣ ਦਾ ਐਲਾਨ ਕੀਤਾ ਸੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਪਰ ਕਿਸਾਨ ਜੱਥੇਬੰਦੀਆਂ ਨੇ ਚੰਡੀਗੜ੍ਹ ਕੂਚ ਕਰਨ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਬੁਲਾਇਆ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਕਿਸਾਨਾਂ ਦੀ ਇਹ ਬਿਨਾਂ ਕਿਸੇ ਨਤੀਜ਼ੇ ਤੋਂ ਖ਼ਤਮ ਹੋਈ। ਜਿਸ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਧਰਨੇ ਲਈ ਥਾਂ ਮੰਗੀ ਪਰ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਕੋਈ ਵੀ ਥਾਂ ਦੇਣ ਤੋਂ ਇਨਕਾਰ ਕਰ ਦਿੱਤਾ। ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਸਖ਼ਤਾਈ ਦੇ ਵਿਚਾਲੇ ਕਿਸਾਨਾਂ ਨੇ ਚੰਡੀਗੜ੍ਹ ਕੂਚ ਕਰਨ ਦਾ ਫੈਸਲਾ ਲਿਆ। ਪਰ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਅਤੇ ਸੰਗਰੂਰ ਵਿਖੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਅਸੀਂ ਤਿਆਰ ਹਾਂ- ਡੀਐਸਪੀ ਭਵਾਨੀਗੜ੍ਹ ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਪੱਕੇ ਮੋਰਚੇ ਦੇ ਸੱਦੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਵੀ ਸਖ਼ਤ ਬਿਆਨ ਦਿੱਤਾ ਸੀ ਕਿ ਜੇਕਰ ਕੋਈ ਵਿਰੋਧ ਪ੍ਰਦਰਸ਼ਨ ਹੈ ਤਾਂ ਉਸਨੂੰ ਖਾਲੀ ਜਗ੍ਹਾ ‘ਤੇ ਲੈ ਜਾਓ, ਜਿਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤੀ ਦਿਖਾਈ ਹੈ ਅਤੇ ਕਈ ਥਾਵਾਂ ‘ਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਇਸ ਮੌਕੇ ਡੀਐਸਪੀ ਭਵਾਨੀਗੜ੍ਹ ਰਾਹੁਲ ਕੌਸ਼ਲ ਨੇ ਕਿਹਾ ਕਿ ਜੇਕਰ ਕਿਸਾਨ ਵਿਰੋਧ ਕਰਨ ਆਉਂਦੇ ਹਨ ਤਾਂ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ, ਉਨ੍ਹਾਂ ਨੂੰ ਸ਼ਾਂਤੀਪੂਰਵਕ ਵਿਰੋਧ ਕਰਨ ਦਿੱਤਾ ਜਾਵੇਗਾ ਅਤੇ ਇਸ ਮੌਕੇ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਸੰਗਰੂਰ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਓਧਰ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੰਗਰੂਰ ਪੁਲਿਸ ਨੇ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਤਾਂ ਛਾਜਲੀ ਪੁਲਿਸ ਥਾਣੇ ਅੱਗੇ ਵੱਡਾ ਧਰਨਾ ਦਿੱਤਾ ਜਾਵੇਗਾ।