Home Desh ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦੀ ਅੱਜ ਤੋਂ ਸ਼ੁਰੂਆਤ, Sri... Deshlatest NewsPanjab ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਦੀ ਅੱਜ ਤੋਂ ਸ਼ੁਰੂਆਤ, Sri Kiratpur Sahib ‘ਚ ਅਖੰਡ ਪਾਠਾਂ ਦੀ ਆਰੰਭਤਾ By admin - March 10, 2025 21 0 FacebookTwitterPinterestWhatsApp ਗੁਰੂ ਪਾਤਸ਼ਾਹ ਨੇ ਸੰਨ 1701 ਈਸਵੀ ਵਿੱਚ ਹੋਲੇ ਮਹੱਲੇ ਦੀ ਸ਼ੁਰੂਆਤ ਹੋਲ-ਗੜ੍ਹ ਕਿਲ੍ਹੇ ਤੋਂ ਕੀਤੀ ਸੀ। ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਪਹਿਲਾ ਪੜਾਅ ਦਾ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਗੁਰਦੁਆਰਾ ਸ੍ਰੀ ਪਤਾਲ ਸਾਹਿਬ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਦੇ ਨਾਲ ਸ਼ੁਰੂ ਹੋ ਗਿਆ । ਇਸ ਮੌਕੇ ਪਹਿਲੇ ਪੜਾਅ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਹੈਡ ਗ੍ਰੰਥੀ ਭਾਈ ਜੋਗਿਦਰ ਸਿੰਘ ਵੱਲੋਂ ਕੀਤੀ ਗਈ ਅਤੇ ਮੁੱਖ ਵਾਕ ਲਿਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਇਸ ਮੌਕੇ ਭਾਈ ਜੋਗਿੰਦਰ ਸਿੰਘ ਨੇ ਇਸ ਤਿਊਹਾਰ ਦੀ ਮਹੱਤਤਾ ਤੇ ਚਾਣਨਾ ਪਾਉਦਿਆਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ, ਜਿਨ੍ਹਾਂ ਦਾ 12 ਮਾਰਚ ਨੂੰ ਭੋਗ ਪਾਇਆ ਜਾਵੇਗਾ। ਇਸ ਤੋਂ ਬਾਅਦ 12 ਮਾਰਚ ਨੂੰ ਸ੍ਰੀ ਆਨੰਦਰਪੁਰ ਸਾਹਿਬ ਵਿੱਚ ਅਖੰਡ ਪਾਠ ਰੱਖੇ ਜਾਣਗੇ, ਜਿਨ੍ਹਾਂ ਦਾ ਭੋਗ 15 ਮਾਰਚ ਨੂੰ ਪਾਇਆ ਜਾਵੇਗਾ। ਨਾਲ ਹੀ ਪ੍ਰਬੰਧਕਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਹਮੇਸ਼ਾ ਵਾਂਗ ਇਸ ਵਾਰ ਵੀ ਸ਼ਰਧਾਲੂਆਂ ਦਾ ਬੀਮਾ ਕੀਤਾ ਗਿਆ ਹੈ। ਉੱਧਰ, ਐਸਜੀਪੀਸੀ ਦੇ ਮੈਂਬਰ ਗੁਰਬਚਨ ਸਿੰਘ ਗਰੇਵਾਲ ਨੇ ਵੀ ਹੋਲ ਮਹੱਲਾ ਵਿੱਖੇ ਕਮੇਟੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਇੰਤਜ਼ਾਮਾਂ ਦੀ ਜਾਣਕਾਰੀ ਦਿੱਤੀ। ਸੁਰੱਖਿਆਂ ਦੇ ਪੁਖ਼ਤਾ ਇੰਤਜ਼ਾਮ ਗੱਲ ਕੀਤੀ ਜਾਵੇ ਪ੍ਰਬੰਧਕੀ ਇੰਤਜ਼ਾਮਾਂ ਦੀ ਤਾਂ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਦੇ ਆਲਾ ਅਧਿਕਾਰੀ ਖੁਦ ਗਰਾਊਂਡ ਜ਼ੀਰੋ ਤੇ ਘੁੰਮ ਕੇ ਤਿਆਰੀਆਂ ਦਾ ਜਾਇਜ਼ਾ ਲੈ ਰਿਹਾ ਹੈ । ਇਸ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਮੀਡੀਆ ਨੂੰ ਦੱਸਿਆ ਕਿ ਉਹ ਖੁਦ ਪੈਦਲ ਘੁੰਮ ਕੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਸੰਗਤ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ। ਜੇਕਰ ਕੋਈ ਕਮੀ ਪੇਸ਼ੀ ਹੈ ਤਾਂ ਉਸਨੂੰ ਮੌਕੇ ਤੇ ਹੀ ਦਰੁਸਤ ਕੀਤਾ ਜਾਵੇ।