Home Desh Government ਦਾ ਦਾਅਵਾ, ਡੱਲੇਵਾਲ ਨੇ ਤੋੜਿਆ ਮਰਨ ਵਰਤ, ਸੁਪਰੀਮ ਕੋਰਟ ਵਿੱਚ ਦਿੱਤੀ...

Government ਦਾ ਦਾਅਵਾ, ਡੱਲੇਵਾਲ ਨੇ ਤੋੜਿਆ ਮਰਨ ਵਰਤ, ਸੁਪਰੀਮ ਕੋਰਟ ਵਿੱਚ ਦਿੱਤੀ ਜਾਣਕਾਰੀ

20
0

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਅਵਾ ਕੀਤਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ।

ਕਿਸਾਨ ਅੰਦੋਲਨ ਨੂੰ ਲੈਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਅਹਿਮ ਹਲਫਨਾਮਾ ਦਿੱਤਾ ਹੈ। ਜਿਸ ਵਿੱਚ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪੀ ਕੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਗਿਆ ਹੈ।
MSP ਅਤੇ ਕਿਸਾਨ ਦੀਆਂ ਬਾਕੀ ਮੰਗਾਂ ਨੂੰ ਲੈਕੇ ਇੱਕ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਨੇ ਸੁਣਵਾਈ ਕਰਨੀ ਸੀ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਕਿਹਾ ਕਿ ਡੱਲੇਵਾਲ ਨੇ ਪਾਣੀ ਪੀ ਲਿਆ ਹੈ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਹੁਣ ਹਾਈਵੇਅ ਵੀ ਬਿਲਕੁਲ ਫ੍ਰੀ ਕਰਵਾ ਲਏ ਗਏ ਹਨ।

ਡੱਲੇਵਾਲ ਨੇ ਨਹੀਂ ਤੋੜਿਆ ਮਰਨ ਵਰਤ- ਕਿਸਾਨ

ਕਿਸਾਨ ਆਗੂ ਸੁਖਜੀਤ ਸਿੰਘ ਹਰਦੋਵਾਲ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਨਹੀਂ ਕੀਤਾ ਹੈ। ਜੋ ਪਹਿਲਾਂ ਵੀ ਡੱਲੇਵਾਲ ਪਾਣੀ ਪੀ ਰਹੇ ਸਨ ਅਤੇ ਅੱਜ ਵੀ ਉਹਨਾਂ ਨੇ ਸਿਰਫ਼ ਪਾਣੀ ਪੀਤਾ ਹੈ। ਕਿਸਾਨ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਜੇਕਰ ਸਰਕਾਰ ਦੇ ਦਾਅਵੇ ਵਿੱਚ ਕੋਈ ਸੱਚਾਈ ਹੈ ਤਾਂ ਉਹ ਤੁਰੰਤ ਡੱਲੇਵਾਲ ਦਾ ਮੈਡੀਕਲ ਬੋਰਡ ਤੋਂ ਮੈਡੀਕਲ ਟੈਸਟ ਕਰਵਾਇਆ ਜਾਵੇ। ਜਿਸ ਤੋਂ ਮਗਰੋਂ ਸੱਚ ਸਭ ਦੇ ਸਾਹਮਣੇ ਆ ਜਾਵੇਗਾ। ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਨੇ ਝੂਠ ਬੋਲਿਆ ਹੈ।
Previous articleSRH vs LSG: ਲਖਨਊ ਨੇ ਹੈਦਰਾਬਾਦ ਨੂੰ ਘਰੇਲੂ ਮੈਦਾਨ ‘ਤੇ ਹਰਾਇਆ, ਪੂਰਨ-ਸ਼ਾਰਦੁਲ ਠਾਕੁਰ ਨੇ ਸਿਖਾਇਆ ਸਬਕ
Next articleSri Akal Takht Sahib ਦੇ ਜਥੇਦਾਰ ਵੱਲੋਂ ਵੱਡਾ ਐਲਾਨ, ਬੇਅਦਬੀ ਦੀਆਂ ਘਟਨਾਵਾਂ ‘ਤੇ ਹੋਵੇਗੀ ਕਾਰਵਾਈ

LEAVE A REPLY

Please enter your comment!
Please enter your name here