ਸੀਐਮ ਮਾਨ ਵਲੋਂ ਸ਼ੇਅਰ ਕੀਤੀਆਂ ਤਸਵੀਰਾਂ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੀ ਧੀ ਨਿਆਮਤ ਨੂੰ ਲਾਡ ਲਡਾ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਜਿੰਦਗੀ ਵਿੱਚ ਇੱਕ ਸਾਲ ਪਹਿਲਾਂ ਠੀਕ ਅੱਜ ਦੇ ਦਿਨ ਇੱਕ ਨਵੀਂ ਖੁਸ਼ੀ ਨੇ ਦਸਤਕ ਦਿੱਤੀ ਸੀ। ਇਹ ਖੁਸ਼ੀ ਹੈ ਉਨ੍ਹਾਂ ਦੇ ਘਰ ਧੀ ਦਾ ਜਨਮ ਲੈਣਾ। ਪਿਛਲੇ ਸਾਲ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿੱਤਾ ਸੀ। ਦੱਸ ਦਈਏ ਕਿ ਅੱਜ ਸੀਐਮ ਮਾਨ ਦੀ ਧੀ ਨਿਆਮਤ ਕੌਰ ਇੱਕ ਸਾਲ ਦੀ ਹੋ ਗਈ ਹੈ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਅਤੇ ਸੀਐਮ ਮਾਨ ਅਤੇ ਨਿਆਮਤ ਕੌਰ ਦੇ ਪਿਤਾ ਭਗਵੰਤ ਮਾਨ ਵਲੋਂ ਸੋਸ਼ਲ ਮੀਡੀਆ ਉੱਤੇ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

