Home Desh Government ਨੇ ਪੈਟਰੋਲ- ਡੀਜ਼ਲ ‘ਤੇ ਵਧਾਇਆ ਟੈਕਸ, 2 ਰੁਪਏ ਦਾ ਕੀਤਾ...

Government ਨੇ ਪੈਟਰੋਲ- ਡੀਜ਼ਲ ‘ਤੇ ਵਧਾਇਆ ਟੈਕਸ, 2 ਰੁਪਏ ਦਾ ਕੀਤਾ ਇਜਾਫਾ, ਕਿੰਨਾ ਪਵੇਗਾ ਆਮ ਆਦਮੀ ਦੀ ਜੇਬ ‘ਤੇ ਅਸਰ

24
0

ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ 8 ਅਪ੍ਰੈਲ ਤੋਂ ਲਾਗੂ ਹੋਣਗੀਆਂ।

ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਕੇਂਦਰ ਸਰਕਾਰ ਨੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਧਾਉਣ ਬਾਰੇ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਵਿਸ਼ਵ ਪੱਧਰ ‘ਤੇ ਤੇਲ ਕੀਮਤਾਂ ਵਿੱਚ ਚੱਲ ਰਹੇ ਉਤਰਾਅ-ਚੜ੍ਹਾਅ ਅਤੇ ਟਰੰਪ ਦੇ ਟੈਰਿਫ ਵਿਚਾਲੇ ਲਿਆ ਹੈ। ਖ਼ਬਰਾਂ ਅਨੁਸਾਰ, ਪੈਟਰੋਲ ‘ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 10 ਰੁਪਏ ਪ੍ਰਤੀ ਲੀਟਰ ਵਧਾਈ ਗਈ ਹੈ। ਇਸ ਖ਼ਬਰ ਤੋਂ ਪ੍ਰਚੂਨ ਗਾਹਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸੂਚਿਤ ਕੀਤਾ ਹੈ ਕਿ ਅੱਜ ਐਕਸਾਈਜ਼ ਡਿਊਟੀ ਦਰਾਂ ਵਿੱਚ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਵੇਗਾ

ਕਮਾਈ ਵਧਾਉਣ ਲਈ ਲਿਆ ਇਹ ਇਹ ਫੈਸਲਾ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ 15 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। ਇਸ ਵੇਲੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ 1 ਬੈਰਲ ਕੱਚੇ ਤੇਲ ਦੀ ਕੀਮਤ $63.34 ਹੈ, ਜੋ ਕਿ ਇਸਦਾ ਸਭ ਤੋਂ ਹੇਠਲਾ ਪੱਧਰ ਹੈ। ਅਜਿਹੀ ਸਥਿਤੀ ਵਿੱਚ, ਦੇਸ਼ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਮੁਨਾਫੇ ਵਿੱਚ ਵਾਧਾ ਹੋਇਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰ ਨੇ ਆਪਣੀ ਕਮਾਈ ਵਧਾਉਣ ਦਾ ਫੈਸਲਾ ਕੀਤਾ ਹੈ ਅਤੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ 2 ਰੁਪਏ ਦਾ ਵਾਧਾ ਕੀਤਾ ਹੈ।

ਆਮ ਆਦਮੀ ‘ਤੇ ਕੀ ਹੋਵੇਗਾ ਅਸਰ?

ਪੈਟਰੋਲ ਅਤੇ ਡੀਜ਼ਲ ‘ਤੇ ਵਧੀ ਹੋਈ ਐਕਸਾਈਜ਼ ਡਿਊਟੀ ਮੰਗਲਵਾਰ ਯਾਨੀ 8 ਅਪ੍ਰੈਲ ਤੋਂ ਲਾਗੂ ਹੋਵੇਗੀ। ਇਸਦਾ ਸਿੱਧਾ ਅਸਰ ਫਿਲਹਾਲ ਤੇਲ ਕੰਪਨੀਆਂ ‘ਤੇ ਪਵੇਗਾ। ਹੁਣ ਇਹ ਦੇਖਣਾ ਬਾਕੀ ਹੋਵੇਗਾ ਕਿ ਤੇਲ ਕੰਪਨੀਆਂ ਆਪਣੇ ਮੁਨਾਫ਼ੇ ਰਾਹੀਂ ਇਸ ਲੋੜ ਨੂੰ ਪੂਰਾ ਕਰਦੀਆਂ ਹਨ ਜਾਂ ਇਹ ਬੋਝ ਆਮ ਆਦਮੀ ‘ਤੇ ਪਾਉਂਦੀਆਂ ਹਨ। ਜੇਕਰ ਤੇਲ ਕੰਪਨੀਆਂ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਉਂਦੀਆਂ ਹਨ, ਤਾਂ ਇਸਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਮਹਿੰਗੀਆਂ ਹੋ ਜਾਣਗੀਆਂ।

15 ਮਾਰਚ ਤੋਂ ਨਹੀਂ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਤੇਲ ਕੰਪਨੀਆਂ ਨੇ ਆਖਰੀ ਵਾਰ 15 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਸੀ। ਉਸ ਸਮੇਂ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕੀਤੀ ਸੀ। ਉਦੋਂ ਤੋਂ, ਦੇਸ਼ ਦੇ ਚਾਰੇ ਮਹਾਂਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘੱਟ ਗਈ ਸੀ, ਇਸ ਸਮੇਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਘੱਟ ਹੈ, ਜਦੋਂ ਕਿ ਚੇਨਈ, ਕੋਲਕਾਤਾ ਅਤੇ ਮੁੰਬਈ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਵੱਧ ਹੈ।।
Previous articleMoga Scandal ‘ਤੇ 18 ਸਾਲਾਂ ਬਾਅਦ ਫੈਸਲਾ, ਦੋਸ਼ੀਆਂ ਨੂੰ 5-5 ਸਾਲ ਦੀ ਕੈਦ, ਮੁਹਾਲੀ ਦੀ ਸੀਬੀਆਈ ਕੋਰਟ ਨੇ ਸੁਣਾਇਆ ਫੈਸਲਾ
Next articleCM ਨੇ ਨਵਾਂਸ਼ਹਿਰ ਵਿੱਚ ਸਕੂਲ ਆਫ਼ ਐਮੀਨੈਂਸ ਦਾ ਕੀਤਾ ਉਦਘਾਟਨ, ਬੋਲੇ- ਹੁਣ ਚੜ੍ਹੇਗਾ ਤਰੱਕੀ ਦਾ ਸੂਰਜ

LEAVE A REPLY

Please enter your comment!
Please enter your name here