Punjab ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ।
Jalandhar ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਧਮਾਕੇ ਦੇ ਸਬੰਧ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਕਾਨਫੰਰਸ ‘ਚ ਉਨ੍ਹਾਂ ਨੇ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਜਿੱਥੇ ਹੁਣ ਤੱਕ 14 ਥਾਣਿਆਂ ਵਿੱਚ ਧਮਾਕੇ ਹੋ ਚੁੱਕੇ ਹਨ। ਇੰਟੈਲੀਜੈਂਸ ਵਿੰਗ ਦੇ ਦਫ਼ਤਰ ‘ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਧਮਾਕੇ ਵਰਗਾ ਕੁਝ ਹੋਇਆ ਹੈ ਅਤੇ ਇਸ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਕਿੰਨੀ ਗੰਭੀਰ ਹੈ। ਪੰਜਾਬ ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਹੁਣ ਲੜੀਵਾਰ ਬੰਬ ਧਮਾਕੇ ਹੋ ਰਹੇ ਹਨ ਜੇ ਕੀ ਬਹੁਤ ਗੰਭੀਰ ਮੁੱਦਾ ਹੈ। ਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਸਰਕਾਰ ਦਿੱਲੀ ਦੇ ਲੋਕਾਂ ਦੁਆਰਾ ਚਲਾਈ ਜਾ ਰਹੀ ਹੈ, ਮੁੱਖ ਮੰਤਰੀ ਤੇ ਡੀਜੀਪੀ ਕਠਪੁਤਲੀਆਂ ਬਣ ਗਏ ਹਨ।
ਜਾਖੜ ਨੇ ਕਿਹਾ ਕਿ ਇਸ ਧਮਾਕੇ ਲਈ ਮੁੱਖ ਮੰਤਰੀ ਤੇ ਡੀਜੀਪੀ ਜ਼ਿੰਮੇਵਾਰ ਹਨ। ਪ੍ਰੈਸ ਕਾਨਫਰੰਸ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਨੂੰ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਬੰਗਾਲ ਵਰਗੇ ਹਾਲਾਤ ਹੋ ਰਹੇ ਹਨ, ਜੋ ਕਿ ਸਹੀ ਨਹੀਂ ਹੈ।
ਕੀ ਹੈ ਮਾਮਲਾ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਬਾਹਰ ਸੋਮਵਾਰ ਦੀ ਅੱਧੀ ਰਾਤ ਗ੍ਰਨੇਡ ਹਮਲਾ ਹੋਇਆ। ਇਹ ਘਟਨਾ ਰਾਤ ਕਰੀਬ ਇਕ ਡੇਢ ਵਜੇ ਦੀ ਦੱਸੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਦੱਸਿਆ ਉਹ ਰਾਤ ਘਰ ਸੁੱਤੇ ਪਏ ਸਨ ਤੇ ਘਰ ਦੇ ਬਾਹਰ ਧਮਾਕੇ ਦੀ ਆਵਾਜ਼ ਆਈ।
ਧਮਾਕੇ ਦੀ ਆਵਾਜ਼ ਸੁਣ ਕੇ ਆਸ ਪਾਸ ਦੇ ਲੋਕ ਇਕੱਠੇ ਹੋ ਗਏ। ਘਰ ਵਿਚ ਮੌਜੂਦ ਗੰਨਮੈਨਾਂ ਤੇ ਲੋਕਾਂ ਨੇ ਉਨ੍ਹਾਂ ਜਗਾਇਆ ਤੇ ਦੱਸਿਆ ਘਰ ਦੇ ਬਾਹਰ ਗ੍ਰਨੇਡ ਹਮਲਾ ਹੋਇਆ ਹੈ। ਕਾਲੀਆ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਗੰਨਮੈਨ ਨੂੰ ਆਪਣੇ ਘਰ ਦੇ ਨੇੜੇ ਥਾਣਾ ਡਵੀਜ਼ਨ ਨੰਬਰ ਤਿੰਨ ਵਿਖੇ ਭੇਜਿਆ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਵੀ ਫੋਨ ਕਰਕੇ ਸੂਚਨਾ ਦਿੱਤੀ। ਧਮਾਕੇ ਤੋ ਬਾਅਦ ਹੁਣ ਮਾਮਲਾ ਭੱਖ ਗਿਆ ਹੈ। ਤੇ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਜਾ ਰਿਹੈ।