Home Crime ਨਸ਼ਿਆਂ ਖਿਲਾਫ਼ ਜੰਗ ਨੂੰ ਵੱਡੀ ਸਫ਼ਲਤਾ, ਫਰੀਦਕੋਟ ‘ਚ 100 ਪੇਟੀਆਂ ਸ਼ਰਾਬ ਬਰਾਮਦ CrimeDeshlatest NewsPanjab ਨਸ਼ਿਆਂ ਖਿਲਾਫ਼ ਜੰਗ ਨੂੰ ਵੱਡੀ ਸਫ਼ਲਤਾ, ਫਰੀਦਕੋਟ ‘ਚ 100 ਪੇਟੀਆਂ ਸ਼ਰਾਬ ਬਰਾਮਦ By admin - April 16, 2025 11 0 FacebookTwitterPinterestWhatsApp ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਗੋਲੇਵਾਲਾ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਰਾਈਆਂ ਵਾਲਾ ਵਾਸੀ ਸਾਜਨ ਸਿੰਘ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ। ਨਸ਼ਿਆ ਖਿਲਾਫ ਚਲ ਰਹੀ ਮੁਹਿੰਮ ਅੰਦਰ ਫ਼ਰੀਦਕੋਟ ਪੁਲਿਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਫ਼ਰੀਦਕੋਟ ਪੁਲਿਸ ਨੇ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣਾ ਦਾ ਦਾਅਵਾ ਉਨ੍ਹਾਂ ਵੱਲੋਂ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਚੌਕੀ ਇੰਚਾਰਜ ਗੋਲੇਵਾਲਾ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਅਰਾਈਆਂ ਵਾਲਾ ਵਾਸੀ ਸਾਜਨ ਸਿੰਘ, ਜੋ ਕਿ ਇੱਕ ਬਦਨਾਮ ਨਸ਼ਾ ਤਸਕਰ ਹੈ। ਉਸ ਨੇ ਆਪਣੇ ਸਾਥੀ ਜਗਸੀਰ ਸਿੰਘ ਦੇ ਬੇ-ਅਬਾਦ ਘਰ ਚ ਸ਼ਰਾਬ ਛੁਪਾ ਕੇ ਰੱਖੀ ਹੈ। ਪੁਲਿਸ ਟੀਮ ਜਦ ਮੌਕੇ ਤੇ ਪੁੱਜੀ ਤਾਂ ਉਨ੍ਹਾਂ ਨੂੰ ਘਰ ਦੀ ਤਲਾਸ਼ੀ ਦੌਰਾਨ ਲਗਭਗ 100 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ। ਇਨ੍ਹਾਂ ਵਿੱਚੋਂ 65 ਪੇਟੀਆਂ ਅੰਗਰੇਜ਼ੀ ਤੇ 35 ਪੇਟੀਆਂ ਦੇਸੀ ਸ਼ਰਾਬ ਦੀਆਂ ਸਨ। ਫ਼ਰੀਦਕੋਟ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਸਾਜਨ ਸਿੰਘ ਅਰਾਈਆ ਵਾਲਾ ਤੇ ਜਗਸੀਰ ਸਿੰਘ ਅਰਾਈਆ ਵਾਲਾ ਦੇ ਖਿਲਾਫ਼ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਅਧੀਨ ਧਾਰਾ 61 ਐਕਸਾਈਜ਼ ਐਕਟ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਸਾਜਨ ਸਿੰਘ ਮੌਕੇ ਤੋਂ ਫਰਾਰ ਹੋ ਗਿਆ ਸੀ। ਇਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ‘ਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ। ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਮਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਲਗਾਤਾਰ ਪਿਛਲੇ 45 ਦਿਨ ਤੋਂ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।