ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਹਮਲੇ ‘ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਵਿੱਚ 30 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਯੂਪੀ, ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਤਾਮਿਲਨਾਡੂ ਅਤੇ ਓਡੀਸ਼ਾ ਦੇ ਸੈਲਾਨੀ ਸ਼ਾਮਲ ਹਨ। ਇਹ 2019 ਦੇ ਪੁਲਵਾਮਾ ਹਮਲੇ ਤੋਂ ਬਾਅਦ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਪਹਿਲਗਾਮ ਹਮਲੇ ਦੀ ਜਾਣਕਾਰੀ ਮਿਲਦੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਫਿਰ ਦੇਰ ਰਾਤ ਜੰਮੂ-ਕਸ਼ਮੀਰ ਪਹੁੰਚੇ ਅਤੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ ਵੀ ਆਪਣਾ ਸਾਊਦੀ ਦੌਰਾ ਛੱਡ ਕੇ ਦਿੱਲੀ ਵਾਪਸ ਆ ਗਏ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਰਾਤ ਨੂੰ ਸ੍ਰੀਨਗਰ ਪਹੁੰਚ ਕੇ ਪਹਿਲਗਾਮ ਦੇ ਬੈਸਰਨ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ, ਜਿਸ ਵਿੱਚ ਉਪ ਰਾਜਪਾਲ ਮਨੋਜ ਸਿਨਹਾ ਨੇ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਨਲਿਨ ਪ੍ਰਭਾਤ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਅਤੇ ਆਈਬੀ ਡਾਇਰੈਕਟਰ ਤਪਨ ਡੇਕਾ ਨਾਲ ਮੀਟਿੰਗ ਕੀਤੀ।
ਅਮਿਤ ਸ਼ਾਹ ਅੱਜ ਪਹਿਲਗਾਮ ਜਾ ਸਕਦੇ ਹਨ