ਸੂਬੇ ‘ਚ ਔਸਤਨ ਵੱਧ ਤੋਂ ਵੱਧ ਤਾਪਮਾਨ ‘ਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।
ਸੂਬੇ ਦੇ ‘ਚ ਗਰਮੀ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਆਪਣਾ ਭਿਆਨਕ ਰੂਪ ਦਿਖਾਵੇਗੀ। ਸੂਬੇ ‘ਚ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸਨੂੰ ਮੌਸਮ ਵਿਭਾਗ ਨੇ “ਆਮ ਨਾਲੋਂ ਕਾਫ਼ੀ ਜ਼ਿਆਦਾ” ਦੱਸਿਆ ਹੈ। ਪਟਿਆਲਾ ‘ਚ ਸਭ ਤੋਂ ਜ਼ਿਆਦਾ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ‘ਚ ਕਈ ਜ਼ਿਲ੍ਹਿਆਂ ‘ਚ ਹੀਟਵੇਵ ਬਣੀ ਰਹਿ ਸਕਦੀ ਹੈ।
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਦੇ ‘ਚ ਹੀਟਵੇਵ ਦਾ ਅਲਰਟ ਜਾਰੀ
ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ‘ਚ ਹੀਟਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
26, 27, 28 ਅਤੇ 29 ਅਪ੍ਰੈਲ ਨੂੰ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸਮੇਤ ਦੱਖਣ-ਪੱਛਮੀ ਪੰਜਾਬ ਦੇ ਕਈ ਹਿੱਸਿਆਂ ‘ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹੀਟਵੇਵ ਦੀ ਚੇਤਾਵਨੀ ਅਗਲੇ ਪੰਜ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ, ਇਸ ਲਈ ਸਾਵਧਾਨੀ ਜ਼ਰੂਰੀ ਹੈ।
30 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ
ਪੰਜ ਦਿਨਾਂ ਬਾਅਦ, ਗਰਮੀ ਤੋਂ ਕੁਝ ਰਾਹਤ ਮਿਲਦੀ ਸਕਦੀ ਹੈ। 30 ਅਪ੍ਰੈਲ ਨੂੰ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ, 30 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।