Home Crime ਬਜਿੰਦਰ ਦੀਆਂ ਵਧੀਆ ਮੁਸ਼ਕਿਲਾਂ, ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ, ਮਾਨਸਾ ਦੀ...

ਬਜਿੰਦਰ ਦੀਆਂ ਵਧੀਆ ਮੁਸ਼ਕਿਲਾਂ, ਇੱਕ ਹੋਰ ਮਾਮਲੇ ਵਿੱਚ ਹੋਈ ਗ੍ਰਿਫ਼ਤਾਰੀ, ਮਾਨਸਾ ਦੀ ਜੇਲ੍ਹ ਚੋਂ ਕਪੂਰਥਲੇ ਲਿਆਂਦਾ ਗਿਆ ਪਾਸਟਰ

10
0

 ਡੀਐਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਪੁਸ਼ਟੀ ਕੀਤੀ ਕਿ 28 ਫਰਵਰੀ ਨੂੰ ਦਰਜ ਕੀਤੇ ਗਏ ਮਾਮਲੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।

ਮਾਨਸਾ ਜੇਲ੍ਹ ਵਿੱਚ ਬੰਦ ਪਾਸਟਰ ਬਜਿੰਦਰ ਸਿੰਘ ਦੀਆਂ ਮੁਸੀਬਤਾਂ ਖਤਮ ਨਹੀਂ ਹੋ ਰਹੀਆਂ। ਹੁਣ ਕਪੂਰਥਲਾ ਪੁਲਿਸ ਨੇ ਪਾਦਰੀ ਨੂੰ ਗ੍ਰਿਫ਼ਤਾਰ ਕਰਕੇ ਮਾਨਸਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਹੈ। ਜਿਸ ਤੋਂ ਬਾਅਦ ਮੁਲਜ਼ਮ ਨੂੰ ਸਥਾਨਕ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਹੈ, ਜਿੱਥੋਂ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਦਰਅਸਲ, ਹੁਣ ਕਪੂਰਥਲਾ ਪੁਲਿਸ ਨੇ 22 ਸਾਲਾ ਔਰਤ ਦੁਆਰਾ ਦਰਜ ਕੀਤੇ ਗਏ ਮਾਮਲੇ ਨੂੰ ਸਾਹਮਣੇ ਲਿਆਂਦਾ ਹੈ।

ਔਰਤ ਨੇ 28 ਫਰਵਰੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਔਰਤ ਨੇ ਇਲਜ਼ਾਮ ਲਗਾਇਆ ਸੀ ਕਿ ਪਾਦਰੀ ਬਜਿੰਦਰ ਨੇ 2020 ਤੋਂ ਬਾਅਦ ਕਈ ਵਾਰ ਉਸਨੂੰ ਅਸ਼ਲੀਲ ਮੈਸੇਜ ਭੇਜੇ ਸਨ ਅਤੇ ਅਣਉਚਿਤ ਢੰਗ ਨਾਲ ਛੂਹਿਆ ਸੀ। ਡੀਐਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਪੁਸ਼ਟੀ ਕੀਤੀ ਕਿ 28 ਫਰਵਰੀ ਨੂੰ ਦਰਜ ਕੀਤੇ ਗਏ ਮਾਮਲੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।

ਤੁਹਾਨੂੰ ਦੱਸ ਦੇਈਏ ਕਿ ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਇਸ ਮਾਮਲੇ ਦੀ ਜਾਂਚ ਲਈ ਐਸਪੀ-ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਦਰੀ ਬਜਿੰਦਰ 2018 ਦੇ ਇੱਕ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੀਐਸਪੀ ਨੇ ਪੁਸ਼ਟੀ ਕੀਤੀ ਕਿ ਬਜਿੰਦਰ ਨੂੰ ਦੇਰ ਰਾਤ ਕਪੂਰਥਲਾ ਲਿਆਂਦਾ ਗਿਆ ਸੀ। ਫਿਰ ਉਸਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

Previous articlePolice Vs ਪਿੰਡ ਵਾਲੇ.. ਬਾਇਓਗੈਸ ਫੈਕਟਰੀ ਨੂੰ ਲੈਕੇ ਹੋਇਆ ਵਿਵਾਦ, ਹੋਇਆ ਲਾਠੀਚਾਰਜ
Next articleਸਿਰ ਕਲਮ ਕਰਨ ਦੀ ਧਮਕੀ… ਲੰਡਨ ਦੀਆਂ ਸੜਕਾਂ ‘ਤੇ ਭਾਰਤ ਅਤੇ ਪਾਕਿਸਤਾਨ ਆਹਮੋ-ਸਾਹਮਣੇ

LEAVE A REPLY

Please enter your comment!
Please enter your name here