Home Desh 2 ਦਿਨ ਹੀਟ ਵੇਵ ਚੱਲਣ ਦੀ ਸੰਭਾਵਨਾ, 6 ਥਾਵਾਂ ਤੇ ਤਾਪਮਾਨ ਹੋਇਆ... Deshlatest NewsPanjab 2 ਦਿਨ ਹੀਟ ਵੇਵ ਚੱਲਣ ਦੀ ਸੰਭਾਵਨਾ, 6 ਥਾਵਾਂ ਤੇ ਤਾਪਮਾਨ ਹੋਇਆ 40 ਡਿਗਰੀ ਤੋਂ ਪਾਰ By admin - April 29, 2025 9 0 FacebookTwitterPinterestWhatsApp ਪੰਜਾਬ ਵਿੱਚ ਗਰਮੀ ਦੀ ਲਹਿਰ 2 ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਗਰਮੀ ਤੇਜ਼ ਹੋ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਦੇ ਅਨੁਸਾਰ, ਭਾਵੇਂ ਕਿ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ 2.5 ਡਿਗਰੀ ਸੈਲਸੀਅਸ ਜ਼ਿਆਦਾ ਹੈ। ਬਠਿੰਡਾ ਵਿੱਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੰਜਾਬ ਵਿੱਚ ਸਭ ਤੋਂ ਵੱਧ ਹੈ। ਮੌਸਮ ਵਿਭਾਗ ਦੇ ਅਨੁਸਾਰ 29 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਅਪ੍ਰੈਲ ਨੂੰ ਵੀ ਕਈ ਸ਼ਹਿਰਾਂ ਵਿੱਚ ਹੀਟ ਵੇਵ ਦਿਖਾਈ ਦੇਵੇਗੀ। ਜਦੋਂ ਕਿ 1 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਮੋਗਾ, ਸੰਗਰੂਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਗੱਲ ਅੱਜ ਦੇ ਤਾਪਮਾਨ ਦੀ ਕਰੀਏ ਤਾਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅਸਮਾਨ ਸਾਫ਼ ਦਿਖਾਈ ਦੇਵੇਗਾ। ਇਸ ਕਾਰਨ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਤਾਪਮਾਨ 20 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿੱਚ ਵਿੱਚ ਤਾਪਮਾਨ 20 ਤੋਂ 38 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ ਅਤੇ ਅਸਮਾਨ ਸਾਫ਼ ਰਹੇਗਾ। ਲੁਧਿਆਣਾ ਵਿੱਚ ਵੀ ਤਾਪਮਾਨ 20 ਤੋਂ 41 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਪਟਿਆਲਾ ਵਿੱਚ ਵੀ ਅਜਿਹਾ ਵੀ ਮੌਸਮ ਦਿਖਾਈ ਦੇਵੇਗਾ।