Home Desh Amritsar ਵਿੱਚ Arvind Kejriwal ਦਾ ਨਸ਼ਾ ਵਿਰੋਧੀ ਪ੍ਰੋਗਰਾਮ ਰੱਦ: ਖਰਾਬ ਮੌਸਮ ਕਰਕੇ... Deshlatest NewsPanjabRajniti Amritsar ਵਿੱਚ Arvind Kejriwal ਦਾ ਨਸ਼ਾ ਵਿਰੋਧੀ ਪ੍ਰੋਗਰਾਮ ਰੱਦ: ਖਰਾਬ ਮੌਸਮ ਕਰਕੇ ਫੈਸਲਾ By admin - May 2, 2025 90 0 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ, ਖਰਾਬ ਮੌਸਮ ਕਾਰਨ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਅੰਮ੍ਰਿਤਸਰ ਵਿੱਚ ਹੋਣ ਵਾਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪ੍ਰੋਗਰਾਮ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਖਾਲਸਾ ਕਾਲਜ ਆਫ਼ ਲਾਅ ਵਿੱਚ ਹੋਣ ਵਾਲਾ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ, ਖਰਾਬ ਮੌਸਮ ਕਾਰਨ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪਾਣੀ ਦੇ ਮੁੱਦੇ ‘ਤੇ ਹਰਿਆਣਾ ਨਾਲ ਸ਼ੁਰੂ ਹੋਏ ਵਿਵਾਦ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਵੱਲੋਂ ਸ਼ੁੱਕਰਵਾਰ ਨੂੰ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਗਈ ਹੈ। ਇਸ ਪ੍ਰੋਗਰਾਮ ਦੇ ਤਹਿਤ ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਭਗਵੰਤ ਮਾਨ ਨੇ ਪੰਜਾਬ ਦੇ ਪਿੰਡਾਂ ਵਿੱਚ ਬਣੀਆਂ ਨਸ਼ਾ ਵਿਰੋਧੀ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਸਿੱਧੀ ਗੱਲਬਾਤ ਕਰਨੀ ਸੀ। ਜਿਸ ਦੌਰਾਨ ਕਮੇਟੀਆਂ ਦੀ ਭੂਮਿਕਾ, ਨਸ਼ੇ ਖਿਲਾਫ ਮਿਲੀ ਕਾਮਯਾਬੀ ਅਤੇ ਭਵਿੱਖ ਦੀਆਂ ਰਣਨੀਤੀਆਂ ਬਾਰੇ ਚਰਚਾ ਕੀਤੀ ਜਾਣੀ ਸੀ। ਸਿੰਗਰ ਕੰਵਰ ਗਰੇਵਾਲ ਵੀ ਕਰਨ ਵਾਲੇ ਸਨ ਸ਼ਿਰਕਤ ਇਸ ਪ੍ਰੋਗਰਾਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਪਰਫਾਰਮੈਂਸ ਵੀ ਹੋਣੀ ਸੀ। ਉਨ੍ਹਾਂ ਦਾ ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋਣਾ ਸੀ। ਪਰ ਇਸ ਤੋਂ ਪਹਿਲਾਂ ਹੀ ਇਸ ਪ੍ਰੋਗਰਾਮ ਨੂੰ ਰੱਦ ਕਰਨ ਦੇ ਹੁਕਮ ਆ ਗਏ। ਸੂਚਨਾ ਮਿਲਣ ਤੋਂ ਬਾਅਦ ਖਾਲਸਾ ਕਾਲਜ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਤਾਇਨਾਤ ਪੁਲਿਸ ਫੋਰਸ ਨੂੰ ਵੀ ਵਾਪਸ ਭੇਜ ਦਿੱਤਾ ਗਿਆ ਹੈ।