Home Desh Iran ਵਿੱਚ ਡੰਕਰਾਂ ਨੇ ਨੌਜਵਾਨ ਨੂੰ ਕੀਤਾ ਕਿਡਨੈਪ, ਕੁੱਟਮਾਰ ਕਰ ਪਰਿਵਾਰ ਤੋਂ... Deshlatest NewsPanjab Iran ਵਿੱਚ ਡੰਕਰਾਂ ਨੇ ਨੌਜਵਾਨ ਨੂੰ ਕੀਤਾ ਕਿਡਨੈਪ, ਕੁੱਟਮਾਰ ਕਰ ਪਰਿਵਾਰ ਤੋਂ ਮੰਗੇ 1 ਕਰੋੜ ਰੁਪਏ By admin - May 28, 2025 15 0 FacebookTwitterPinterestWhatsApp ਏਜੰਟਾਂ ਦੇ ਪ੍ਰਭਾਵ ਹੇਠ ਬਹੁਤ ਸਾਰੇ ਲੋਕ ਡੰਕੀ ਦੀ ਵਰਤੋਂ ਕਰਕੇ ਵਿਦੇਸ਼ ਜਾਣ ਦੀ ਚੋਣ ਕਰਦੇ ਹਨ। ਪੰਜਾਬ ਦੇ ਕਈ ਨੌਜਵਾਨ ਆਪਣੇ ਸੁਨਿਹਰੇ ਭਵਿੱਖ ਲਈ ਵਿਦੇਸ਼ ਜਾਂਦੇ ਹਨ। ਸੂਬੇ ਦੇ ਜਿਆਦਤਰ ਨੌਜਵਾਨ ਸਟੱਡੀ ਵੀਜ਼ਾ ‘ਤੇ ਵਰਕ ਪਰਮਿਟ ਅਪਲਾਈ ਕਰ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਇੱਕ ਹੋਰ ਤਰੀਕਾ ਹੈ ਜਿਸ ਨੂੰ ਡੰਕੀ ਕਹਿੰਦੇ ਹਨ। ਇਹ ਗੈਰ ਕਾਨੂੰਨੀ ਤਰੀਕਾ ਹੈ। ਡੰਕੀ ਰਾਹੀਂ ਵੀ ਨੌਜਵਾਨ ਵਿਦੇਸ਼ਾਂ ਵਿੱਚ ਜਾਂਦੇ ਹਨ। ਇਹ ਬਹੁਤ ਹੀ ਖਤਰੀਆਂ ਦੇ ਨਾਲ ਭਰੀਆ ਹੋਇਆ ਹੁੰਦਾ ਹੈ। ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ। ਲੋਕਾਂ ਨੂੰ ਸਰਕਾਰਾਂ ਵੱਲੋਂ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ ਤੋਂ ਗੁਰਹੇਜ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਇਸ ਦੇ ਬਾਵਜੂਦ ਵੀ ਲੋਕ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਤੇ ਡੰਕੀ ਦੇ ਜਰੀਏ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਏਜੰਟਾਂ ਦੇ ਪ੍ਰਭਾਵ ਹੇਠ ਬਹੁਤ ਸਾਰੇ ਲੋਕ ਡੰਕੀ ਦੀ ਵਰਤੋਂ ਕਰਕੇ ਵਿਦੇਸ਼ ਜਾਣ ਦੀ ਚੋਣ ਕਰਦੇ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ ਇੱਕ ਏਜੰਟ ਨੇ ਸੰਗਰੂਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਤਿੰਨ ਨੌਜਵਾਨਾਂ ਨੂੰ ਸੁਨਹਿਰੀ ਸੁਪਨੇ ਦਿਖਾ ਕੇ ਆਸਟ੍ਰੇਲੀਆ ਭੇਜਣ ਦਾ ਵਾਅਦਾ ਕੀਤਾ ਸੀ। ਈਰਾਨ ਵਿੱਚ ਸਟੇਅ ਕਰਵਾਉਣ ਦਾ ਬੋਲਣ ਤੋਂ ਬਾਅਦ ਉਨ੍ਹਾਂ ਨੂੰ ਉਥੇ ਹੀ ਉਤਾਰ ਦਿੱਤਾ। ਜਿਸ ਤੋਂ ਬਾਅਦ ਡੰਕਰਾਂ ਨੂੰ ਉਨ੍ਹਾਂ ਨੂੰ ਕਿਡਨੈਪ ਕਰ ਲਿਆ। ਜਿਸ ਤੋਂ ਬਾਅਦ ਡੰਕਰਾਂ ਨੇ ਤਿੰਨਾਂ ਨੌਜਵਾਨਾਂ ਨੂੰ ਘਰ ਤੋਂ ਪੈਸੇ ਮੰਗਵਾਉਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਡੰਕਰਾਂ ਨੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਫੋਨ ਲਗਾਇਆ। ਉਨ੍ਹਾਂ ਦੇ ਬੱਚਿਆਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਅਤੇ ਉਨ੍ਹਾਂ ਦੇ ਗਲੇ ਵਿੱਚ ਚਾਕੂ ਲਗਾ ਕੇ ਧਮਕੀ ਦਿੱਤੀ। ਜਿਸ ਤੋਂ ਬਾਅਦ ਪਾਕਿਸਤਾਨੀ ਖਾਤਿਆਂ ਵਿੱਚ ਕਦੇ ਇੱਕ ਕਰੋੜ ਰੁਪਏ ਅਤੇ ਕਦੇ 55 ਲੱਖ ਰੁਪਏ ਜਮ੍ਹਾ ਕਰਵਾਉਣ ਦੀ ਗੱਲ੍ਹ ਕੀਤੀ। ਇਸ ਦੌਰਾਨ ਅੰਮ੍ਰਿਤ ਪਾਲ ਹੁਸ਼ਿਆਰਪੁਰ ਦੇ ਪਰਿਵਾਰਕ ਮੈਂਬਰਾਂ ਨੇ ਵੀਡੀਓ ਕਾਲ ਵਿੱਚ ਨੌਜਵਾਨਾਂ ਦੇ ਸਰੀਰ ‘ਤੇ ਜ਼ਖ਼ਮ ਵੀ ਦੇਖੇ, ਜਿਨ੍ਹਾਂ ਵਿੱਚੋਂ ਖੂਨ ਵਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ 1 ਮਈ ਤੋਂ ਈਰਾਨ ਵਿੱਚ ਬੰਧਕ ਬਣਾਇਆ ਹੋਇਆ ਹੈ। ਇਸ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਦੇ ਪਰਿਵਾਰ ਨੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ। ਪਰਿਵਾਰ ਨੇ ਸਰਕਾਰ ਤੋਂਲਗਾਈ ਮਦਦ ਦੀ ਗੁਹਾਰ ਇਸ ਦੌਰਾਨ ਪੀੜਤ ਨੌਜਵਾਨ ਡੰਕੀ ਦੇ ਫੋਨ ਰਾਹੀਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਦੇ ਸਨ। ਹੁਣ 11 ਮਈ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਪਣੇ ਬੱਚਿਆਂ ਨਾਲ ਗੱਲ ਨਹੀਂ ਕੀਤੀ ਹੈ। ਪਰਿਵਾਰ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਜਾਵੇ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲਾ ਹੁਸ਼ਿਆਰਪੁਰ ਦਾ ਏਜੰਟ ਵੀ ਫਰਾਰ ਹੈ। ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਦਸੂਹਾ ਦੇ ਨੌਜਵਾਨ ਨਾਲ ਵੀ ਵਾਪਰੀ ਸੀ ਘਟਨਾ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦਸੂਹਾ ਖੇਤਰ ਦੇ ਪਿੰਡ ਮੋਰੀਆਂ ਦਾ 21 ਸਾਲਾ ਨੌਜਵਾਨ ਸਾਹਿਬ ਸਿੰਘ ਅਮਰੀਕਾ ਵੱਲ ਰਵਾਨਾ ਹੋਇਆ ਸੀ, ਪਰ ਉਹ ਵੀ ਠੱਗ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਇਆ। ਜਿਸ ਨੂੰ ਕਿਡਨੈਪ ਕਰ ਲਿਆ ਗਿਆ ਅਤੇ ਫਿਰੌਤੀ ਦੀ ਮੰਗ ਕੀਤੀ ਗਈ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਫਿਰੌਤੀ ਨਹੀਂ ਦਿੱਤੀ ਗਈ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ।