Home Desh ਜੰਡਿਆਲਾ ਗੁਰੂ ‘ਚ ਹੋਇਆ ਐਨਕਾਉਂਟਰ ਨਾਮੀ ਗੈਂਗਸਟਰ ਢੇਰ

ਜੰਡਿਆਲਾ ਗੁਰੂ ‘ਚ ਹੋਇਆ ਐਨਕਾਉਂਟਰ ਨਾਮੀ ਗੈਂਗਸਟਰ ਢੇਰ

213
0

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਨਹਿਰ ਨੇੜੇ ਗੈਂਗਸਟਰਾਂ ਨੂੰ ਘੇਰ ਲਿਆ। ਦੋਹਾਂ ਪਾਸਿਓ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ’ਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਮਾਰਿਆ ਗਿਆ ਹੈ।

ਅੰਮ੍ਰਿਤਪਾਲ ਅਮਰੀ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ। ਉਸ ਦਾ 3 ਕਤਲ ਕੇਸਾਂ ਵਿੱਚ ਨਾਮ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ।

ਐਸਐਸਪੀ ਸਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਰੀ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੇ 2 ਕਿਲੋ ਹੈਰੋਇਨ ਲੁਕਾ ਕੇ ਰੱਖੀ ਹੈ ਤੇ ਪੁਲਿਸ ਉਸ ਨੂੰ ਉੱਥੇ ਲੈ ਗਈ, ਜਿੱਥੇ ਉਸ ਨੇ ਇੱਕ ਪਿਸਤੌਲ ਵੀ ਲੁਕੋ ਕੇ ਰੱਖੀ ਸੀ।

ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੀ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ ਤੇ ਉਹ ਹੱਥਕੜੀ ਸਣੇ ਹੀ ਭੱਜਣ ਲੱਗਿਆ। ਉਸ ਦੀ ਗੋਲੀ ਨਾਲ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਰੁਕਣ ਲਈ ਕਿਹਾ ਪਰ ਉਸਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Previous articleਚੰਡੀਗੜ੍ਹ ‘ਚ ਫਟਿਆ ਸਿਲੰਡਰ
Next articleਕਾਂਗਰਸ ਹਾਈਕਮਾਨ ਤੱਕ ਪੁੱਜਿਆ ਨਵਜੋਤ ਸਿੱਧੂ ਵਿਵਾਦ

LEAVE A REPLY

Please enter your comment!
Please enter your name here