Home latest News ਸ਼ਿਮਲਾ ਤੋਂ ਵੀ ਠੰਢਾ ਪੰਜਾਬ! 2.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ

ਸ਼ਿਮਲਾ ਤੋਂ ਵੀ ਠੰਢਾ ਪੰਜਾਬ! 2.8 ਡਿਗਰੀ ਸੈਲਸੀਅਸ ਤੱਕ ਡਿੱਗਿਆ ਪਾਰਾ

84
0

ਪੰਜਾਬ ਵਿੱਚ ਠੰਢ ਰਿਕਾਰਡ ਤੋੜ ਰਹੀ ਹੈ। ਪੰਜਾਬ ਦੇ ਕਈ ਸ਼ਹਿਰ ਸ਼ਿਮਲਾ ਨਾਲੋਂ ਵੀ ਠੰਢੇ ਹਨ। ਇਸ ਸਰਦੀ ਦੇ ਮੌਸਮ ਵਿੱਚ ਪਹਿਲੀ ਵਾਰ ਵੀਰਵਾਰ ਨੂੰ ਪਾਰਾ ਤਿੰਨ ਡਿਗਰੀ ਸੈਲਸੀਅਸ ਤੋਂ ਹੇਠਾਂ ਡਿੱਗਿਆ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.7 ਡਿਗਰੀ ਸੈਲਸੀਅਸ ਘੱਟ ਰਿਹਾ।

ਇਸੇ ਤਰ੍ਹਾਂ ਪਟਿਆਲਾ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਤੇ ਬਠਿੰਡਾ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.3 ਡਿਗਰੀ ਸੈਲਸੀਅਸ ਘੱਟ ਰਿਹਾ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਢ ਦਾ ਕਹਿਰ ਹੋਰ ਵਧੇਗਾ। ਮੌਸਮ ਵਿਭਾਗ ਨੇ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਦੋ ਦਿਨ ਪੰਜਾਬ ਦੇ ਮਾਝਾ, ਦੋਆਬਾ ਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨਾਂ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਅੰਮ੍ਰਿਤਸਰ ਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ 4.2 ਡਿਗਰੀ, ਗੁਰਦਾਸਪੁਰ 6.0 ਡਿਗਰੀ, ਫਤਿਹਗੜ੍ਹ ਸਾਹਿਬ 6.2 ਡਿਗਰੀ, ਜਲੰਧਰ 3.7 ਡਿਗਰੀ, ਫਿਰੋਜ਼ਪੁਰ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 20.2, ਲੁਧਿਆਣਾ ਦਾ 21.8, ਪਟਿਆਲਾ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7 ਤੇ ਬਠਿੰਡਾ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Previous articleWhatsApp ਯੂਜ਼ਰਜ਼ ਹੁਣ ਇੰਸਟਾਗ੍ਰਾਮ ‘ਤੇ ਸ਼ੇਅਰ ਕਰ ਸਕਣਗੇ ਸਟੇਟਸ
Next articleਸ਼ਹੀਦੀ ਜੋੜ ਮੇਲ ‘ਚ ਪਹੁੰਚ ਰਹੀਆਂ ਵੱਡੀ ਗਿਣਤੀ ਸੰਗਤਾਂ

LEAVE A REPLY

Please enter your comment!
Please enter your name here