Home Crime ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਕੋਸ਼ਿਸ਼?

ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦੇ ਕਤਲ ਦਾ ਬਦਲਾ ਲੈਣ ਦੀ ਕੋਸ਼ਿਸ਼?

54
0

ਕੈਨੇਡਾ ਦੇ ਸਰੀ ‘ਚ ਹਿੰਦੂ ਮੰਦਰ ਦੇ ਪ੍ਰਧਾਨ ਦੇ ਘਰ ‘ਤੇ ਦਰਜਨਾਂ ਰਾਉਂਡ ਫਾਇਰ ਕੀਤੇ ਗਏ ਹਨ। ਇਸ ਫਾਇਰਿੰਗ ਤੋਂ ਬਾਅਦ ਇਲਾਕੇ ‘ਚ ਹੜਕੰਪ ਮਚ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਹਿੰਦੀ ਲੀਡਰ ਦੇ ਘਰ ‘ਤੇ 14 ਰਾਉਂਡ ਫਾਇਰ ਕੀਤੇ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣ ਲਈ ਕੀਤਾ ਗਿਆ ਹੋ ਸਕਦਾ ਹੈ।

ਦੱਸ ਦੇਈਏ ਕਿ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਸਰੀ ਦੇ ਹੀ ਇੱਕ ਗੁਰਦੁਆਰੇ ਨੇੜੇ ਕਤਲ ਕਰ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਘਟਨਾ ਤੋਂ ਬਾਅਦ ਭਾਰਤ ਤੇ ਕੈਨੇਡਾ ਵਿਚਾਲੇ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ।

ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਵੀਰਵਾਰ (27 ਦਸੰਬਰ) ਨੂੰ ਸ਼ੱਕੀ ਖਾਲਿਸਤਾਨੀਆਂ ਨੇ ਕੈਨੇਡਾ ਦੇ ਸਰੀ ਵਿੱਚ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦੇ ਘਰ ‘ਤੇ ਗੋਲੀਬਾਰੀ ਕੀਤੀ। ਇਹ ਘਟਨਾ ਸਵੇਰੇ 8:03 ਵਜੇ ਦੇ ਕਰੀਬ 80 ਐਵੇਨਿਊ ਦੇ 14900 ਬਲਾਕ ‘ਚ ਵਾਪਰੀ। ਸਰੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਇੱਕ ਬਿਆਨ ਅਨੁਸਾਰ, ਜਿਸ ਨਿਵਾਸ ‘ਤੇ ਫਾਇਰਿੰਗ ਹੋਈ, ਉੱਥੇ ਲਕਸ਼ਮੀ ਨਰਾਇਣ ਮੰਦਰ ਦੇ ਪ੍ਰਧਾਨ ਸਤੀਸ਼ ਕੁਮਾਰ ਦਾ ਵੱਡਾ ਪੁੱਤਰ ਰਹਿੰਦਾ ਹੈ। ਪੁਲਿਸ ਮੁਤਾਬਕ ਹਮਲਾ ਬਹੁਤ ਗੰਭੀਰ ਸੀ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਹਮਲੇ ਤੋਂ ਬਾਅਦ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਨੇ ਘਟਨਾ ਵਾਲੀ ਥਾਂ ‘ਤੇ ਜਾਂਚ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਸਬੂਤਾਂ ਦੀ ਜਾਂਚ ਕੀਤੀ ਤੇ ਗਵਾਹਾਂ ਨਾਲ ਗੱਲਬਾਤ ਕੀਤੀ। ਫਿਲਹਾਲ ਪੁਲਿਸ ਹਮਲਾਵਰਾਂ ਤੇ ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਲਾਉਣ ‘ਚ ਜੁਟੀ ਹੈ। ਯਾਦ ਰਹੇ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਰ ‘ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ। ਇੱਕ ਰਿਪੋਰਟ ਮੁਤਾਬਕ ਖਾਲਿਸਤਾਨੀਆਂ ਵੱਲੋਂ ਮੰਦਰ ਨੂੰ ਤਿੰਨ ਵਾਰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ।

Previous articleਮੋਦੀ ਸਰਕਾਰ ਨੇ ਕਬਾੜ ਵੇਚ ਕੇ ਇਕੱਠੇ ਕੀਤੇ 1200 ਕਰੋੜ ਰੁਪਏ
Next articleਲਲਨ ਸਿੰਘ ਨੇ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

LEAVE A REPLY

Please enter your comment!
Please enter your name here