Home Crime Amritsar Police ਵੱਲੋਂ ਵੱਡੀ ਕਾਰਵਾਈ, 4 ਹੈਂਡ ਗ੍ਰੇਨੇਡ ਸਮੇਤ ਦੋ ਦਹਿਸ਼ਤਗਰਦ... Crimelatest NewsPanjab Amritsar Police ਵੱਲੋਂ ਵੱਡੀ ਕਾਰਵਾਈ, 4 ਹੈਂਡ ਗ੍ਰੇਨੇਡ ਸਮੇਤ ਦੋ ਦਹਿਸ਼ਤਗਰਦ ਗ੍ਰਿਫ਼ਤਾਰ By admin - October 7, 2025 47 0 FacebookTwitterPinterestWhatsApp ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ। ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਵੱਡੀ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ। ਇਹ ਵਿਅਕਤੀ ISI ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਡਰੋਨ ਰਾਹੀਂ ਗ੍ਰੇਨੇਡ ਭੇਜੇ ਗਏ ਸਨ। ਪੁਲਿਸ ਨੇ ਸਮੇਂ ਸਿਰ ਕਾਰਵਾਈ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਵੱਲੋਂ ਨਿਰੰਤਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਅੰਮ੍ਰਿਤਸਰ ਦੇ ਐਸ.ਐਸ.ਪੀ. (ਦਿਹਾਤੀ) ਮਨਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਹੈ। ਜਿਸ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 4 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। 4 ਹੈਂਡ ਗ੍ਰੇਨੇਡ ਸਮੇਤ ਦੋ ਦਹਿਸ਼ਤਗਰਦ ਕਾਬੂ ਮਨਿੰਦਰ ਸਿੰਘ ਐਸ.ਐਸ.ਪੀ. ਦਿਹਾਤੀ ਨੇ ਦੱਸਿਆ ਕਿ ਬੀਤੇ ਦਿਨੀਂ ਰਵਿੰਦਰ ਰਵੀ ਨਾਂ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਪੁਲਿਸ ਨੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਰਵਿੰਦਰ ਦੇ ਇੱਕ ਹੋਰ ਸਾਥੀ ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਮਿਲਖਾ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਇਸ ਤੋਂ ਵੀ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ। ਪੁਲਿਸ ਜਾਂਚ ਵਿੱਚ ਹੋਵੇਗਾ ਵੱਡਾ ਖੁਲਾਸਾ ਪੁਲਿਸ ਨੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਇਹ ਦੋਵੇਂ ਆਈਐਸਆਈ ਨਾਲ ਜੁੜੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਪੁਲਿਸ ਅਧਿਕਾਰੀਆਂ ਅਨੁਸਾਰ ਇਨ੍ਹਾਂ ਨੂੰ ਡਰੋਨ ਰਾਹੀਂ ਗ੍ਰੇਨੇਡਾਂ ਦੀ ਕੰਸਾਈਨਮੈਂਟ ਭੇਜੀ ਗਈ ਸੀ, ਜਿਸ ਨੂੰ ਰਵਿੰਦਰ ਅਤੇ ਹਰਪ੍ਰੀਤ ਨੇ ਪ੍ਰਾਪਤ ਕਰਕੇ ਸਟੋਰ ਕੀਤਾ ਹੋਇਆ ਸੀ। ਉਨ੍ਹਾਂ ਨੂੰ ਅੱਗੇ ਟਾਰਗੇਟ ਦਿੱਤੇ ਜਾਣੇ ਸਨ, ਪਰ ਪੁਲਿਸ ਨੇ ਵਕਤ ਤੇ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਐਸ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਤਫ਼ਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਹੋਰ ਸਾਥੀਆਂ, ਬੈਕਵਰਡ ਲਿੰਕਸ ਅਤੇ ਹੈਂਡਲਰਾਂ ਤੱਕ ਪਹੁੰਚਣ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।