Home Desh Punjab Government ਪੀਐਮ ਤੇ ਰਾਸ਼ਟਰਪਤੀ ਸਮੇਤ ਹਰ ਸੂਬੇ ਦੇ ਸੀਐਮ ਨੂੰ...

Punjab Government ਪੀਐਮ ਤੇ ਰਾਸ਼ਟਰਪਤੀ ਸਮੇਤ ਹਰ ਸੂਬੇ ਦੇ ਸੀਐਮ ਨੂੰ ਦੇਵੇਗੀ ਸੱਦਾ

43
0

 ਸੱਦਾ ਦੇਣ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਟੀਮ ਭੇਜੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਦੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮ ਨੂੰ ਸ਼ਾਨਦਾਰ ਧਾਰਮਿਕ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਸਮਾਗਮ ‘ਚ ਪੰਜਾਬ ਸਰਕਾਰ ਵੱਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸੱਦਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਖੁਦ ਸੱਦਾ ਦੇਣ ਲਈ ਦਿੱਲੀ ਜਾਣਗੇ। ਉੱਥੇ ਹੀ, ਗੁਆਂਢੀ ਸੂਬਿਆਂ ਸਮੇਤ ਦੇਸ਼ ਦੇ ਹਰ ਸੂਬੇ ਦੇ ਮੁੱਖ ਮੰਤਰੀਆਂ ਨੂੰ ਇਸ ਸਮਾਗਮ ਲਈ ਸੱਦਾ ਦਿੱਤਾ ਜਾਵੇਗਾ।
ਉਨ੍ਹਾਂ ਨੂੰ ਸੱਦਾ ਦੇਣ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਟੀਮ ਭੇਜੀ ਜਾਵੇਗੀ। ਇਸ ਦੇ ਲਈ ਮੰਤਰੀਆਂ ਦੀ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਸੂਬੇ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਵੱਖ-ਵੱਖ ਸੂਬੇ ‘ਚ ਸੱਦਾ ਦੇਣ ਲਈ ਜਾਣ ਵਾਲੇ ਮੰਤਰੀਆਂ ਦੀ ਪੰਜਾਬ ਸਰਕਾਰ ਨੇ ਲਿਸਟ ਬਣਾ ਲਈ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਤੇ ਲਾਲਚੰਦ ਕਟਾਰੂਚੱਕ ਪੱਛਮ ਬੰਗਾਲ, ਅਸਾਮ ਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਜਾਣਗੇ। ਉੱਥੇ ਹੀ ਅਮਨ ਅਰੋੜਾ, ਤਰੁਣਪ੍ਰੀਤ ਸੌਂਧ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਤੇ ਉੱਤਰਾਖੰਡ ‘ਚ ਜਾਣਗੇ। ਡਾ. ਬਲਬੀਰ ਸਿੰਘ ਤੇ ਹਰਦੀਪ ਸਿੰਘ ਮੁੰਡੀਆਂ ਛੱਤੀਸਗੜ੍ਹ ਤੇ ਝਾਰਖੰਡ ਜਾਣਗੇ।
ਮੰਤਰੀ ਹਰਭਜਨ ਸਿੰਘ ਈਟੀਓ ਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਮਿਲਨਾਡੁ ਤੇ ਪੁਦੂਚੇਰੀ ਜਾਣਗੇ। ਇਸੇ ਤਰ੍ਹਾਂ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੈਰ-ਸਪਾਟਾ ਤੇ ਸੰਸਕ੍ਰਿਤੀ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਜਾਣਗੇ। ਸਰਕਾਰ ਇਸ ਪੂਰੇ ਪ੍ਰੋਗਰਾਮ ਦੀ ਯੋਜਨਾ ਤਿਆਰ ਕਰ ਲਈ ਹੈ।

ਸ਼ਹੀਦੀ ਪੁਰਬ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਸਰਕਾਰ

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਸ਼ਾਨਦਾਰ ਤੇ ਇਤਿਹਾਸਕ ਢੰਗ ਨਾਲ ਮਨਾਉਣ ਦੀ ਤਿਆਰੀ ਕਰ ਰਹੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ 1 ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੀਆਂ ਤਿਆਰੀਆਂ ਪੂਰੀ ਸ਼ਰਧਾ ਨਾਲ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ। ਇਹ ਸਿਰਫ਼ ਇੱਕ ਇਕੱਠ ਨਹੀਂ ਹੈ ਸਗੋਂ ਪੰਜਾਬ ਦੀ ਆਤਮਾ ਨੂੰ ਸ਼ਰਧਾਂਜਲੀ ਹੈ।
ਇਹ ਸਮਾਗਮ ਨਾ ਸਿਰਫ਼ ਇੱਕ ਬੇਮਿਸਾਲ ਪੱਧਰ ਤੇ ਹੋ ਰਿਹਾ ਹੈ, ਸਗੋਂ ਇਸ ਨੇ ਭਾਰਤ ਤੇ ਵਿਦੇਸ਼ਾਂ ਚ ਲੱਖਾਂ ਲੋਕਾਂ ਲਈ ਇੱਕ ਭਾਵਨਾਤਮਕ ਸਬੰਧ ਵੀ ਪੈਦਾ ਕੀਤਾ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਤਿੰਨ ਦਿਨਾਂ ਇਤਿਹਾਸਕ ਇਕੱਠ ਚ 1 ਕਰੋੜ ਤੋਂ ਵੱਧ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਅਮਰੀਕਾ, ਕੈਨੇਡਾ, ਯੂਕੇ, ਆਸਟ੍ਰੇਲੀਆ, ਦੁਬਈ, ਮਲੇਸ਼ੀਆ ਤੋਂ ਹਜ਼ਾਰਾਂ ਐਨਆਰਆਈ ਸੰਗਤਾਂ ਇਸ ਸਮਾਗਮ ਦਾ ਹਿੱਸਾ ਬਣਨ ਲਈ ਤਿਆਰ ਹਨ।
Previous articleAjnala ‘ਚੋਂ IED ਅਤੇ ਹੈਂਡ ਗ੍ਰਨੇਡ ਬਰਾਮਦ, ਪੰਜਾਬ ਪੁਲਿਸ ਦਾ ਐਂਟੀ ਟੈਰਰ ਤੇ ਡਰੱਗ ਆਪਰੇਸ਼ਨ ਜਾਰੀ
Next articleNavneet Chaturvedi ਨੂੰ 7 ਦਿਨਾਂ ਦੀ ਰਿਮਾਂਡ ‘ਤੇ ਭੇਜਿਆ, AAP ਵਿਧਾਇਕਾਂ ਦੇ ਫਰਜ਼ੀ ਸਾਇਨ ਕਰਨ ਦਾ ਇਲਜ਼ਾਮ

LEAVE A REPLY

Please enter your comment!
Please enter your name here