ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਅੱਡਾ ਕਾਲਾ ਬੱਕਰਾ ਵਿਖੇ ਇੱਕ ਟਰੱਕ ਜੋ ਕਿ ਸਿਵਿਲ ਹਸਪਤਾਲ ਕਾਲਾ ਬਕਰਾ ਦੇ ਸਾਹਮਣੇ ਬੇਕਾਬੂ ਹੋ ਕੇ ਡਿਵਾਈਡਰ ਦੇ ਉੱਤੇ ਜਾ ਪਲਟਿਆ
ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ’ਤੇ ਸਥਿਤ ਅੱਡਾ ਕਾਲਾ ਬੱਕਰਾ ਵਿਖੇ ਇੱਕ ਟਰੱਕ ਜੋ ਕਿ ਸਿਵਿਲ ਹਸਪਤਾਲ ਕਾਲਾ ਬਕਰਾ ਦੇ ਸਾਹਮਣੇ ਬੇਕਾਬੂ ਹੋ ਕੇ ਡਿਵਾਈਡਰ ਦੇ ਉੱਤੇ ਜਾ ਪਲਟਿਆ, ਜਿਸ ਵਿੱਚ ਟਰੱਕ ਚਾਲਕ ਗੰਭੀਰ ਜ਼ਖਮੀ ਹੋ ਗਿਆ।
ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ ’ਤੇ ਪਹੁੰਚੀ ਤਾਂ ਹਾਦਸੇ ਸਬੰਧੀ ਜਾਣਕਾਰੀ ਇਕੱਤਰ ਕੀਤੀ। ਮੌਕੇ ’ਤੇ ਪਹੁੰਚੀ ਐੱਸ.ਐੱਸ. ਫੋਰਸ ਦੇ ਟੀਮ ਦੇ ਇੰਚਾਰਜ ਏ.ਐੱਸ.ਆਈ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤੀ 09:30 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਜਾ ਕੇ ਦੇਖਿਆ ਤਾਂ ਇੱਕ ਟਰੱਕ ਨੰਬਰ ਪੀਬੀ 06 ਵੀ 9776 ਜਿਸ ਨੂੰ ਪ੍ਰਦੀਪ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਕਠੂਆ ਜੰਮੂ ਚਲਾ ਰਿਹਾ ਸੀ, ਜੋ ਕਿ ਜਲੰਧਰ ਤੋਂ ਭੋਗਪੁਰ ਵੱਲ ਜਾ ਰਿਹਾ ਸੀ।
ਜਦੋਂ ਉਹ ਕਾਲਾ ਬੱਕਰਾ ਸਿਵਲ ਹਸਪਤਾਲ ਦੇ ਸਾਹਮਣੇ ਪਹੁੰਚਿਆ ਤਾਂ ਸਰਵਿਸ ਰੋਡ ਦੇ ਉੱਪਰ ਬੇਕਾਬੂ ਹੋ ਕੇ ਜਾ ਪਲਟਿਆ। ਜਿਸ ਕਾਰਨ ਟਰੱਕ ਚਾਲਕ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਮੌਕੇ ’ਤੇ ਇਕੱਤਰ ਹੋਏ ਸਥਾਨਕ ਲੋਕਾਂ ਵੱਲੋਂ ਸਿਵਲ ਹਸਪਤਾਲ ਕਾਲਾ ਬੱਕਰਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।








