Home Desh AAP ਨੇ ਕਾਂਗਰਸੀ ਆਗੂਆਂ ਦੇ ਘਰਾਂ ਦਾ ਕੀਤਾ ਘਿਰਾਓ, ਬਾਜਵਾ ਦੇ ਬੈਂਡ...

AAP ਨੇ ਕਾਂਗਰਸੀ ਆਗੂਆਂ ਦੇ ਘਰਾਂ ਦਾ ਕੀਤਾ ਘਿਰਾਓ, ਬਾਜਵਾ ਦੇ ਬੈਂਡ ਵਾਜੇ ਵਾਲੇ ਬਿਆਨ ਤੋਂ ਬਾਅਦ ਹੱਲਾ-ਬੋਲ

32
0

Punjab ਦੇ ਵੱਡੇ ਸ਼ਹਿਰ ਅੰਮ੍ਰਿਤਸਰ, ਲੁਧਿਆਣਾ ਅਤੇ ਹੋਰ ਸੂਬਿਆਂ ਵਿੱਚ ਕਾਂਗਰਸ ਦਫ਼ਤਰਾਂ ਦੇ ਬਾਹਰ ਬੈਂਡ ਵਾਜੇ ਦੇ ਨਾਲ ਪ੍ਰਦਰਸ਼ਨ ਕੀਤਾ ਗਿਆ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਦੇ ਬੈਂਡ ਵਾਜਾ ਵਜਾਉਣ ਵਾਲੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਬਜਾਵਾ ਦੇ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਹੱਲ ਬੋਲ ਦੇਖਣ ਨੂੰ ਮਿਲਿਆ। AAP ਨੇ ਕਾਂਗਰਸੀ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਅਤੇ ਕਾਂਗਰਸੀ ਲੀਡਰਾਂ ਦੇ ਘਰਾਂ ਦੇ ਬਹਾਰ ਬੈਂਡ ਵਾਜੇ ਵਜਾ ਕੇ ਪ੍ਰਦਰਸ਼ਨ ਕੀਤਾ।

ਆਮ ਆਦਮੀ ਪਾਰਟੀ ਨੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਬਾਰੇ ਵਿੱਚ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਕਾਂਗਰਸ ਖਿਲਾਫ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਵੱਡੇ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਹੋਰ ਸੂਬਿਆਂ ਵਿੱਚ ਕਾਂਗਰਸ ਦਫ਼ਤਰਾਂ ਦੇ ਬਾਹਰ ਬੈਂਡ ਵਾਜੇ ਦੇ ਨਾਲ ਪ੍ਰਦਰਸ਼ਨ ਕੀਤਾ ਗਿਆ।

ਦਲਿਤ ਭਾਈਚਾਰੇ ਦਾ ਅਪਮਾਨ ਕਰਨ ਦਾ ਇਲਜ਼ਾਮ

ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦਲਿਤ ਭਾਈਚਾਰੇ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਤੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਅਜਾਦੀ ਦੇ 77 ਸਾਲਾਂ ਬਾਅਦ ਵੀ ਕੁਝ ਆਗੂਆਂ ਦੀ ਸੋਚ ਨਹੀਂ ਬਦਲ ਸਕੀ। ਉਨ੍ਹਾਂ ਨੇ ਕਿਹਾ ਕਿ ਦਲਿਤ ਭਾਈਚਾਰਾ ਹੁਣ ਪੂਰੀ ਤਰ੍ਹਾਂ ਦੇ ਨਾਲ ਜਾਗਰੂਕ ਹੈ ਅਤੇ 2027 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਅਜਿਹੇ ਬਿਆਨਾਂ ਦਾ ਜਵਾਬ ਦੇਵੇਗਾ।

ਕਾਂਗਰਸ ਆਗੂਆਂ ਨੂੰ ਜਨਤਕ ਤੌਰ ਤੇ ਮੁਆਫ਼ੀ ਮੰਗਣ ਲਈ ਕਿਹਾ

ਆਮ ਆਦਮੀ ਪਾਰਟੀ ਨੇ ਕਿਹਾ ਕਿ ਪ੍ਰਦਰਸ਼ਨ ਕੇਵਲ ਫਤਿਹਗੜ੍ਹ ਸਾਹਿਬ ਜਾਂ ਅੰਮ੍ਰਿਤਸਰ ਤੱਕ ਸੀਮਿਤ ਨਹੀਂ ਹੈ, ਬਲਕਿ ਪੂਰੇ ਪੰਜਾਬ ਵਿੱਚ ਕਾਂਗਰਸ ਦਫ਼ਤਰਾਂ ਦੇ ਬਾਹਰ ਰੋਸ ਜਤਾਇਆ ਜਾ ਰਿਹਾ ਹੈ। AAP ਵਰਕਰਾਂ ਨੇ ਬੈਂਡ ਵਾਜੇ ਦੇ ਨਾਲ ਨਾਅਰੇਬਾਜ਼ੀ ਕਰਦਿਆਂ ਕਾਂਗਰਸ ਦੇ ਆਗੂਆਂ ਨੂੰ ਜਨਤਕ ਤੌਰ ‘ਤੇ ਮੁਆਫ਼ੀ ਦੀ ਮੰਗ ਕੀਤੀ ਹੈ।

Previous articleFerozepur: ਕਿਸਾਨ ਨੇ ਪਤਨੀ ਤੇ ਪੁੱਤਰ ਨੂੰ ਮਾਰੀ ਗੋਲੀ, ਫਿਰ ਖ਼ੁਦ ਨੂੰ ਮਾਰੀ ਗੋਲੀ; ਤਿੰਨਾਂ ਦੀ ਹਾਲਤ ਗੰਭੀਰ
Next articleAmritsar ਦਿਹਾਤੀ ਪੁਲਿਸ ਵੱਲੋਂ ਸਪੈਸ਼ਲ ਚੈਕਿੰਗ ਮੁਹਿੰਮ, ਗੈਂਗਸਟਰਾਂ ‘ਤੇ ਕਸਿਆ ਸ਼ਿਕੰਜਾ

LEAVE A REPLY

Please enter your comment!
Please enter your name here