Home Crime Gurdaspur ASI-Home Guard ਹੱਤਿਆ ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਇੱਕ ਦੋਸ਼ੀ ਮਾਰਿਆ ਗਿਆ,... CrimeDeshlatest NewsPanjab Gurdaspur ASI-Home Guard ਹੱਤਿਆ ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਇੱਕ ਦੋਸ਼ੀ ਮਾਰਿਆ ਗਿਆ, ਦੂਜਾ ਗ੍ਰਿਫ਼ਤਾਰ By admin - February 25, 2026 26 0 FacebookTwitterPinterestWhatsApp ਪੁਲਿਸ ਨੇ ਇਸ ਮਾਮਲੇ ‘ਚ ਮੁਲਜ਼ਮਾਂ ਦੀ ਪਹਿਚਾਣ ਕੀਤੀ ਸੀ। ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ‘ਚ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਦੇ ਕਤਲਕਾਂਡ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ‘ਚ ਪੁਲਿਸ ਨੇ ਇੱਕ ਮੁਲਜ਼ਮ ਦਾ ਐਨਕਾਊਂਟਰ ਕਰ ਦਿੱਤਾ ਹੈ। ਅੱਜ ਸਵੇਰ ਪੁਲਿਸ ਨੇ ਰਣਜੀਤ ਸਿੰਘ ਨਾਮ ਦੇ ਮੁਲਜ਼ਮ ਦਾ ਐਨਕਾਊਂਟਰ ਕੀਤਾ, ਮੁਲਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ‘ਚ ਮੁਲਜ਼ਮਾਂ ਦੀ ਪਹਿਚਾਣ ਕੀਤੀ ਸੀ। ਮੁਲਜ਼ਮਾਂ ‘ਚ ਦੋ ਨੌਜਵਾਨ, ਰਣਜੀਤ ਸਿੰਘ ਤੇ ਇੰਦਰਜੀਤ ਸਿੰਘ ਆਦੀਆਂ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਤੇ ਇੱਕ ਹੋਰ ਨੌਜਵਾਨ, ਦਿਲਾਵਰ ਸਿੰਘ, ਅਲੀਨੰਗਲ ਪਿੰਡ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉੱਥੇ ਹੀ, ਅੱਜ ਸਵੇਰ ਮੁਲਜ਼ਮ ਰਣਜੀਤ ਨੂੰ ਪੁਰਾਣਾ ਸ਼ਾਲਾ ਵਿਖੇ ਪੁਲਿਸ ਦੁਆਰਾ ਇੱਕ ਮੁਕਾਬਲੇ ‘ਚ ਮਾਰ ਦਿੱਤਾ ਗਿਆ। ਦਰਮਿਆਨੀ ਰਾਤ ਕੀਤਾ ਸੀ ਪੁਲਿਸ ਮੁਲਾਜ਼ਮਾਂ ਦਾ ਕਤਲ ਦੱਸ ਦੇਈਏ ਕਿ ਬੀਤੀ ਦਿਨੀਂ ਗੁਰਦਾਸਪੁਰ ਦੇ ਦੋਰਾਂਗਲਾ ਪੁਲਿਸ ਸਟੇਸ਼ਨ ਅਧੀਨ ਆਉਂਦੇ ਪਿੰਡ ਆਦੀਆਂ ਚ ਦੋ ਪੁਲਿਸ ਮੁਲਾਜ਼ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਬੀਤੇ ਸ਼ਨੀਵਾਰ ਤੇ ਐਤਵਾਰ ਦੀ ਦਰਮਿਆਨੀ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪਿੰਡ ਵਾਸੀਆਂ ਨੂੰ ਸਵੇਰੇ ਘਟਨਾ ਬਾਰੇ ਉਸ ਵੇਲੇ ਪਤਾ ਲੱਗਾ, ਜਦੋਂ ਉਨ੍ਹਾਂ ਨੂੰ ਚੌਕੀ ਤੇ ਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਕੀਤੀ। ਮ੍ਰਿਤਕ ਪੁਲਿਸ ਮੁਲਜ਼ਮਾਂ ਦੀ ਪਛਾਣ ਏਐਸਆਈ ਗੁਰਨਾਮ ਸਿੰਘ ਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਸੀ। ਪੁਲਿਸ ਅਨੁਸਾਰ, ਹਮਲਾ ਦੇਰ ਰਾਤ ਹੋਇਆ ਤੇ ਹਮਲਾਵਰਾਂ ਨੇ ਜਵਾਨਾਂ ਨੂੰ ਸੰਭਲਣ ਤੱਕ ਦਾ ਮੌਕਾ ਤੱਕ ਨਹੀਂ ਦਿੱਤਾ। ਸਰਹੱਦੀ ਇਲਾਕਾ ਹੋਣ ਕਰਕੇ, ਇੱਥੇ ਸੁਰੱਖਿਆ ਆਮ ਤੌਰ ਤੇ ਸਖ਼ਤ ਹੁੰਦੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ, ਸੀਨੀਅਰ ਜ਼ਿਲ੍ਹਾ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਮੌਕੇ ਤੇ ਪਹੁੰਚੇ। ਸਬੂਤ ਇਕੱਠੇ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਸੀ। ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।