Home Desh Israel Iran War: ਸਪੀਕਰ ਸੰਧਵਾਂ ਦੀ PM ਮੋਦੀ ਨੂੰ ਅਪੀਲ, ਅਰਬ ਦੇਸ਼ਾਂ...

Israel Iran War: ਸਪੀਕਰ ਸੰਧਵਾਂ ਦੀ PM ਮੋਦੀ ਨੂੰ ਅਪੀਲ, ਅਰਬ ਦੇਸ਼ਾਂ ‘ਚ ਫਸੇ ਭਾਰਤੀਆਂ ਨੂੰ ਤੁਰੰਤ ਵਾਪਸ ਲਿਆਓ

23
0

 ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਛਿੜੀ ਜੰਗ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਜ਼ਰਾਈਲ ਅਤੇ ਈਰਾਨ ਵਿਚਾਲੇ ਛਿੜੀ ਜੰਗ ਕਾਰਨ ਪੈਦਾ ਹੋਏ ਹਾਲਾਤਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਦੁਬਈ ਏਅਰਪੋਰਟ ਅਤੇ ਹੋਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਤੁਰੰਤ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ ਹੈ।

ਮੀਡੀਆ ਰਿਪੋਰਟਾਂ ਦਾ ਦਿੱਤਾ ਹਵਾਲਾ

ਸਪੀਕਰ ਸੰਧਵਾਂ ਨੇ ਕਿਹਾ ਕਿ ਵੱਖ-ਵੱਖ ਮੀਡੀਆ ਰਿਪੋਰਟਾਂ ਰਾਹੀਂ ਇਹ ਸਾਹਮਣੇ ਆਇਆ ਹੈ ਕਿ ਮੌਜੂਦਾ ਤਣਾਅਪੂਰਨ ਹਾਲਾਤਾਂ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ ਦੁਬਈ ਸਮੇਤ ਕਈ ਖਾੜੀ ਦੇਸ਼ਾਂ ਵਿੱਚ ਵੱਡੀ ਗਿਣਤੀ ‘ਚ ਭਾਰਤੀ ਨਾਗਰਿਕ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਬੇਹੱਦ ਚਿੰਤਤ ਹਨ, ਇਸ ਲਈ ਕੇਂਦਰ ਸਰਕਾਰ ਨੂੰ ਇਸ ਮਾਮਲੇ ਨੂੰ ਸਭ ਤੋਂ ਉੱਚੀ ਤਰਜੀਹ ਦੇਣੀ ਚਾਹੀਦੀ ਹੈ।

ਵਿਸ਼ੇਸ਼ ਉਡਾਣਾਂ ਦੇ ਪ੍ਰਬੰਧ ਦੀ ਮੰਗ

ਸਪੀਕਰ ਨੇ ਪ੍ਰਧਾਨ ਮੰਤਰੀ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਉਹ ਨਿੱਜੀ ਤੌਰ ‘ਤੇ ਦਖਲ ਦੇਣ ਅਤੇ ਸਬੰਧਤ ਮੰਤਰਾਲਿਆਂ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਪ੍ਰਭਾਵਿਤ ਭਾਰਤੀਆਂ ਦੀ ਵਤਨ ਵਾਪਸੀ ਲਈ ਵਿਸ਼ੇਸ਼ ਉਡਾਣਾਂ ਦਾ ਤੁਰੰਤ ਪ੍ਰਬੰਧ ਕਰਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਨਾਜ਼ੁਕ ਸਮੇਂ ਵਿੱਚ ਤੇਜ਼ ਰਫ਼ਤਾਰ ਕੂਟਨੀਤਿਕ ਅਤੇ ਪ੍ਰਸ਼ਾਸਨਿਕ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ ਤਾਂ ਜੋ ਕੋਈ ਵੀ ਨਾਗਰਿਕ ਵਿਦੇਸ਼ੀ ਧਰਤੀ ‘ਤੇ ਬਿਨਾਂ ਸਹਾਇਤਾ ਦੇ ਨਾ ਰਹਿ ਜਾਵੇ।

ਨਾਗਰਿਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਪ੍ਰਾਥਮਿਕਤਾ

ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਰ ਇੱਕ ਭਾਰਤੀ ਦੀ ਸੁਰੱਖਿਆ ਅਤੇ ਮਰਿਆਦਾ ਨੂੰ ਬਣਾਈ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਉਮੀਦ ਜਤਾਈ ਕਿ ਕੇਂਦਰ ਸਰਕਾਰ ਕੌਮਾਂਤਰੀ ਪੱਧਰ ‘ਤੇ ਪ੍ਰਭਾਵਸ਼ਾਲੀ ਗੱਲਬਾਤ ਕਰੇਗੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਵਾਪਸੀ ਲਈ ਠੋਸ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਡਾ. ਰਵਜੋਤ ਨੇ ਦੁਬਈ ਏਅਰਪੋਰਟ ‘ਤੇ ਫਸੇ ਪੰਜਾਬੀਆਂ ਨਾਲ ਕੀਤੀ ਗੱਲ

ਹੋਸ਼ਿਆਰਪੁਰ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਵਿਦੇਸ਼ੀ ਧਰਤੀ ‘ਤੇ ਫਸੇ ਪੰਜਾਬੀਆਂ ਨਾਲ ਟੈਲੀਫੋਨ ਰਾਹੀਂ ਰਾਬਤਾ ਕਾਇਮ ਕੀਤਾ ਹੈ। ਇਸ ਸੰਕਟ ਦੌਰਾਨ ਉਨ੍ਹਾਂ ਦੀ ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ ਨਾਲ ਵਿਸ਼ੇਸ਼ ਗੱਲਬਾਤ ਹੋਈ ਹੈ। ਉਨ੍ਹਾਂ ਨੇ ਪ੍ਰਿੰਸੀਪਲ ਗਰਗ ਤੋਂ ਉੱਥੇ ਮੌਜੂਦ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਮੌਜੂਦਾ ਹਾਲਾਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਮੰਤਰੀ ਨੇ ਭਰੋਸਾ ਦਿੱਤਾ ਕਿ ਸਰਕਾਰ ਹਰ ਇੱਕ ਨਾਗਰਿਕ ਦੀ ਸਹੂਲਤ ਅਤੇ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ।
Previous articleIsraeli ਦੇ ਹਮਲਿਆਂ ਤੋਂ ਇੰਝ ਹਿੱਲੀ Iranian Army , ਮਾਰੇ ਗਏ ਇਹ 7 ਉੱਚ ਅਧਿਕਾਰੀ
Next articleTent ਤੇ Parking City, ਸਿਹਤ ਸੇਵਾਵਾਂ, ਈ-ਰਿਕਸ਼ਾ, ਐਲਈਡੀ ਸਕ੍ਰੀਨਸ…ਹੋਲੇ-ਮਹੱਲੇ ‘ਤੇ Punjab ਸਰਕਾਰ ਦੇ ਪ੍ਰਬੰਧ

LEAVE A REPLY

Please enter your comment!
Please enter your name here