Home Desh Amritsar Police ਦਾ ਵੱਡਾ ਐਕਸ਼ਨ, ISI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; AK-47...

Amritsar Police ਦਾ ਵੱਡਾ ਐਕਸ਼ਨ, ISI ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; AK-47 ਤੇ ਆਧੁਨਿਕ ਪਿਸਤੌਲਾਂ ਸਣੇ 2 ਕਾਬੂ

27
0

ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ।

ਪੰਜਾਬ ਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. (ISI) ਨਾਲ ਜੁੜੇ ਇੱਕ ਅੱਤਵਾਦੀ ਅਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਭਾਰੀ ਮਾਤਰਾ ਵਿੱਚ ਆਧੁਨਿਕ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਦੀ ਛਾਪੇਮਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸੋਹੇਲ ਮੀਰ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਗੁਪਤ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਨੌਜਵਾਨ ਇਲਾਕੇ ਵਿੱਚ ਨਾਜਾਇਜ਼ ਹਥਿਆਰਾਂ ਸਮੇਤ ਸਰਗਰਮ ਹਨ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਾਹਵਾ ਵਿੱਚ ਛਾਪੇਮਾਰੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਦਬੋਚ ਲਿਆ।

AK-47 ਅਤੇ ਆਧੁਨਿਕ ਗਲੌਕ ਪਿਸਤੌਲ ਬਰਾਮਦ

ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ AK-47 ਰਾਈਫਲ, ਦੋ ਮੈਗਜ਼ੀਨ, 36 ਜ਼ਿੰਦਾ ਕਾਰਤੂਸ ਅਤੇ ਤਿੰਨ ਅਤਿ-ਆਧੁਨਿਕ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਇਹ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੇ ਮਾਡਿਊਲ ਦੇ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ISI ਦਾ ਹੱਥ ਹੈ।

ਪੁਲਿਸ ਮੁਲਾਜ਼ਮ ਦੀ ਹੱਤਿਆ ਦੀ ਸੀ ਸਾਜ਼ਿਸ਼

ਜਾਂਚ ਏਜੰਸੀਆਂ ਮੁਤਾਬਕ ਇਨ੍ਹਾਂ ਹਥਿਆਰਾਂ ਦੀ ਖੇਪ ਨੂੰ ਅੱਗੇ ਗੁਰਦਾਸਪੁਰ ਭੇਜਿਆ ਜਾਣਾ ਸੀ। ਉੱਥੇ ਇੱਕ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾ ਕੇ ਉਸ ਦੀ ਹੱਤਿਆ ਕਰਨ ਦੀ ਭਿਆਨਕ ਸਾਜ਼ਿਸ਼ ਰਚੀ ਗਈ ਸੀ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਇਸ ਮੁਸਤੈਦੀ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਐਸ.ਐਸ.ਪੀ. ਸੋਹੇਲ ਮੀਰ ਨੇ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
Previous articleJalandhar ‘ਚ ਤੇਲ ਤੇ ਗੈਸ ਦੀ ਕੋਈ ਕਿੱਲਤ ਨਹੀਂ! ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ
Next articleਵਿਆਹ ਦਾ ਵਾਅਦਾ ਤੋੜਨ ‘ਤੇ ਰੱਦ FIR ਦੁਬਾਰਾ ਨਹੀਂ ਖੋਲ੍ਹੇਗੀ, Punjab-Haryana High ਕੋਰਟ ਦਾ ਫੈਸਲਾ

LEAVE A REPLY

Please enter your comment!
Please enter your name here