Home Desh Punjab Cabinet ‘ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ... Deshlatest NewsPanjabRajniti Punjab Cabinet ‘ਚ ਫੇਰਬਦਲ, ਹਰਪਾਲ ਚੀਮਾ ਤੇ ਰਵਜੋਤ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ By admin - March 24, 2026 17 0 FacebookTwitterPinterestWhatsApp ਪੰਜਾਬ ਕੈਬਨਿਟ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਹੈ। ਪੰਜਾਬ ਕੈਬਨਿਟ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਦੂਜੇ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਟ੍ਰਾਂਸਪੋਰਟ ਵਿਭਾਗ ਦਿੱਤਾ ਗਿਆ ਹੈ, ਜਦਕਿ ਐਨਆਰਆਈ ਮਾਮਲਿਆਂ ਦੇ ਮੰਤਰੀ ਰਵਜੋਤ ਸਿੰਘ ਨੂੰ ਜੇਲ੍ਹ ਵਿਭਾਗ ਸੌਂਪ ਦਿੱਤਾ ਗਿਆ ਹੈ। ਇਹ ਦੋਵੇਂ ਹੀ ਵਿਭਾਗ ਪਹਿਲਾਂ ਲਾਲਜੀਤ ਸਿੰਘ ਭੁੱਲਰ ਕੋਲ ਸੀ। ਭੁੱਲਰ ‘ਤੇ ਇੱਕ ਅਧਿਕਾਰੀ ਨੇ ਇਲਜ਼ਾਮ ਲਗਾਉਂਦੇ ਹੋਏ ਖ਼ੁਦਕੁਸ਼ੀ ਕਰ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਤੋਂ ਅਸਤੀਫ਼ਾ ਲੈ ਲਿਆ ਗਿਆ ਸੀ ਤੇ ਉਨ੍ਹਾਂ ਦੀ ਬਾਅਦ ‘ਚ ਗ੍ਰਿਫ਼ਤਾਰੀ ਵੀ ਹੋਈ ਸੀ। ਲਾਲਜੀਤ ਭੁੱਲਰ ਦੀ ਬੀਤੀ ਦਿਨ ਹੋਈ ਸੀ ਗ੍ਰਿਫ਼ਤਾਰੀ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਬੀਤੇ ਦਿਨ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਲਾਲਜੀਤ ਭੁਲੱਰ ਲੈ ਕੇ ਨੂੰ ਬੀਤੀ ਰਾਤ ਹੀ ਅੰਮ੍ਰਿਤਸਰ ਰਵਾਨਾ ਹੋ ਗਈ ਸੀ। ਪੁਲਿਸ ਨੇ ਇਸ ਦੌਰਾਨ ਲਾਲਜੀਤ ਭੁੱਲਰ ਦੇ ਪੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੱਜ ਕੋਰਟ ਚ ਪੇਸ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਭੁੱਲਰ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਆਪਣੀ ਸਫਾਈ ਦਿੰਦਿਆਂ ਫੇਸਬੁੱਕ ਤੇ ਪੋਸਟ ਕੀਤੀ ਸੀ। ਜਿਸ ‘ਚ ਉਨ੍ਹਾਂ ਨੇ ਸਰੰਡਰ ਦੀ ਗੱਲ ਕਬੂਲ ਕੀਤੀ ਸੀ। ਸੀਐਮ ਮਾਨ ਨੇ ਜਾਂਚ ਦਾ ਦਿੱਤੀ ਸੀ ਭਰੋਸਾ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਪੂਰਾ ਪੰਜਾਬ ਮੇਰਾ ਪਰਿਵਾਰ ਹੈ। ਪੰਜਾਬ ਚ ਕੋਈ ਵੀ ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ਉੱਤੇ ਜਾਂ ਮੇਰਾ ਕੋਈ ਸਕਾ-ਸੰਬੰਧੀ ਜਾਂ ਰਸੂਖਦਾਰ ਹੋਵੇ..ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ ਹੈ।