Home latest News Punjab‘ਚ ਅੱਜ ਮੌਸਮ ਰਹੇਗਾ ਸਾਫ਼, ਅਗਲੇ ਦੋ ਦਿਨ ਗਰਜਣ ਦੇ ਨਾਲ ਤੇਜ਼...

Punjab‘ਚ ਅੱਜ ਮੌਸਮ ਰਹੇਗਾ ਸਾਫ਼, ਅਗਲੇ ਦੋ ਦਿਨ ਗਰਜਣ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ

6
0

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਅਗਲੇ ਦੋ ਦਿਨ ਯਾਨੀ ਕਿ ਸ਼ੁੱਕਰਵਾਰ ਤੇ ਸ਼ਨੀਵਾਰ ਸੂਬੇ ਭਰ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਇਸ ਤੋਂ ਬਾਅਦ ਐਤਵਾਰ ਨੂੰ ਕੋਈ ਅਲਰਟ ਨਹੀਂ ਹੈ। ਹਾਲਾਂਕਿ, ਕਈ ਜ਼ਿਲ੍ਹਿਆਂ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।

ਤਾਪਮਾਨ ਆਮ ਦੇ ਕਰੀਬ

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਸੂਬੇ ‘ਚ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਲੁਧਿਆਣਾ ‘ਚ ਦਰਜ ਕੀਤਾ ਗਿਆ, ਜੋ ਕਿ 32 ਡਿਰੀ ਸੈਲਸੀਅਸ ਰਿਹਾ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 29.8 ਡਿਗਰੀ, ਪਟਿਆਲਾ ਦਾ 31.6 ਡਿਗਰੀ, ਫਰੀਦਕੋਟ ਦਾ 28.2 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 30.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ।
Previous articleAmritsar: ਸਿਆਲਕਾ ‘ਚ ਘਰ ‘ਤੇ ਕਈ ਰਾਊਂਡ ਫਾਇਰਿੰਗ, ਸੀਸੀਟੀਵੀ ‘ਚ ਕੈਦ ਹੋਈ ਘਟਨਾ
Next articleAAP ਨੇ Raghav Chadha ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਅਹੁਦੇ ਤੋਂ ਹਟਾਇਆ, ਮਿੱਤਲ ਸੰਭਾਲਣਗੇ ਅਹੁਦਾ

LEAVE A REPLY

Please enter your comment!
Please enter your name here