Home Desh AAP ਨੇ Raghav Chadha ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਅਹੁਦੇ ਤੋਂ... Deshlatest NewsPanjabRajniti AAP ਨੇ Raghav Chadha ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਅਹੁਦੇ ਤੋਂ ਹਟਾਇਆ, ਮਿੱਤਲ ਸੰਭਾਲਣਗੇ ਅਹੁਦਾ By admin - April 2, 2026 33 0 FacebookTwitterPinterestWhatsApp ‘ਆਪ’ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਰਾਘਵ ਚੱਢਾ ਨੂੰ ਸੰਸਦ ‘ਚ ਬੋਲਣ ਲਈ ਸਮਾਂ ਨਾ ਦਿੱਤਾ ਜਾਵੇ। ਆਮ ਆਦਮੀ ਪਾਰਟੀ (ਆਪ) ਨੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਇਹ ਜਾਣਕਾਰੀ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਰਾਹੀਂ ਦਿੱਤੀ। ਇਸ ਤੋਂ ਇਲਾਵਾ, ‘ਆਪ’ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਰਾਘਵ ਚੱਢਾ ਨੂੰ ਸੰਸਦ ‘ਚ ਬੋਲਣ ਲਈ ਸਮਾਂ ਨਾ ਦਿੱਤਾ ਜਾਵੇ। ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਹੁਣ ਰਾਜ ਸਭਾ ‘ਚ ਪਾਰਟੀ ਦੇ ਨਵੇਂ ਡਿਪਟੀ ਲੀਡਰ ਵਜੋਂ ਸੇਵਾ ਨਿਭਾਉਣਗੇ। ‘ਆਪ’ ਨੇ ਇਹ ਪੱਤਰ ਪਹਿਲਾਂ ਹੀ ਰਾਜ ਸਭਾ ਸਕੱਤਰੇਤ ਨੂੰ ਭੇਜ ਦਿੱਤਾ ਹੈ। ਰਾਘਵ ਚੱਢਾ ਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਕੁਝ ਮਤਭੇਦਾਂ ਜਾਂ ਦੂਰੀਆਂ ਬਾਰੇ ਖ਼ਬਰਾਂ ਤੇ ਅਟਕਲਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ। ‘ਆਪ’ ਦਾ ਇਹ ਕਦਮ ਇਨ੍ਹਾਂ ਚੱਲ ਰਹੇ ਮਤਭੇਦਾਂ ‘ਤੇ ਮੋਹਰ ਲਗਾਉਂਦਾ ਦਿਖਾਈ ਦੇ ਰਿਹਾ। ਹਾਲਾਂਕਿ, ਪਾਰਟੀ ਵੱਲੋਂ ਖੁਦ ਕਿਸੇ ਵਿਵਾਦ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।