ਕਿਸੇ ਵੀ ਹਾਲਤ ਵਿੱਚ ਨਸ਼ਿਆਂ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਪੁਲਿਸ ਦੀ “ਜ਼ੀਰੋ ਟੋਲਰੈਂਸ” ਨੀਤੀ ਤਹਿਤ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਇਸਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਆਮ ਲੋਕਾਂ ਲਈ ਸੁਰੱਖਿਅਤ ਮਾਹੌਲ ਤਿਆਰ ਕਰਨਾ ਹੈ।ਉਨ੍ਹਾਂ ਹੋਰ ਵੀ ਕਿਹਾ ਕਿ ‘ਕਾਸੋ’ ਵਰਗੇ ਆਪ੍ਰੇਸ਼ਨ ਸਿਰਫ਼ ਕਾਰਵਾਈ ਨਹੀਂ, ਸਗੋਂ ਇੱਕ ਚਿਤਾਵਨੀ ਹਨ ਕਿ ਲੁਧਿਆਣਾ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਛੱਡੀ ਜਾਵੇਗੀ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।ਲੁਧਿਆਣਾ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।