Home Desh AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ... Deshlatest NewsPanjab AI ਵੀਡੀਓ ‘ਚ ਸ੍ਰੀ ਦਰਬਾਰ ਸਾਹਿਬ ਅੰਦਰ ਬੇਅਦਬੀ, ਸਿੱਖ ਭਾਈਚਾਰੇ ‘ਚ ਭਾਰੀ ਰੋਸ By admin - April 13, 2026 8 0 FacebookTwitterPinterestWhatsApp ਸਿੱਖ ਸੰਗਤ ਦੋਸ਼ੀਆਂ ਖਿਲਾਫ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨਾਲ ਸੰਬੰਧਿਤ ਇੱਕ ਕਥਿਤ AI (ਆਰਟੀਫਿਸ਼ਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ‘ਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦਾ ਹੋਇਆ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਮੌਜੂਦ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਦੇ ਦ੍ਰਿਸ਼ ਨੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਸਿੱਖ ਸੰਗਤ ਦੋਸ਼ੀਆਂ ਖਿਲਾਫ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਦੀਆਂ ਹਨ, ਸਗੋਂ ਸਮਾਜ ‘ਚ ਅਸ਼ਾਂਤੀ ਦਾ ਮਾਹੌਲ ਵੀ ਪੈਦਾ ਕਰ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਵੀ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਤੇ ਲੋਕ ਇਸ ਦੀ ਨਿੰਦਾ ਕਰ ਰਹੇ ਹਨ। ਇਸ ਗੰਭੀਰ ਮਾਮਲੇ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। SGPC ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਸਾਹਮਣੇ ਆਉਣਾ ਬਹੁਤ ਹੀ ਦੁਖਦਾਈ ਹੈ ਤੇ ਇਹ ਸਿੱਖ ਧਰਮ ਦੀ ਮਰਯਾਦਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਇਸਦੇ ਪਿੱਛੇ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਦੇ ਖਿਲਾਫ ਕਾਨੂੰਨੀ ਤੌਰ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਗਈ ਹੈ ਕਿ ਵੀਡੀਓ ਦੀ ਸੱਚਾਈ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾਵੇ ਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਸਿੱਖ ਭਾਈਚਾਰੇ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਨਿੰਦਣਯੋਗ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।