Home Desh ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਿਮੰਦਰ ਸਾਹਿਬ ਵਿਖੇ ਭਾਰੀ...

ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹਰਿਮੰਦਰ ਸਾਹਿਬ ਵਿਖੇ ਭਾਰੀ ਗਿਣਤੀ ‘ਚ ਸੰਗਤਾਂ ਨਤਮਸਤਕ

15
0

 ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ

ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ, ਜਿਥੇ ਉਹਨਾ ਵਲੌ ਭਾਰੀ ਗਿਣਤੀ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ ਇਸ ਮੌਕੇ ਸੰਗਤਾਂ ਵਲੌ ਅਜ ਦੇ ਪਾਵਨ ਦਿਨ ਦੀ ਵਧਾਇਆ ਦਿਤੀਆ ਗਈਆ।
ਇਸ ਮੌਕੇ ਗਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਗੁਰਚਰਨ ਸਿੰਘ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਸਿੱਖੀ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਗੁਰਮੁਖੀ ਲਿਪੀ ਦਾ ਪ੍ਰਚਾਰ ਕਰਕੇ ਸਿੱਖ ਧਰਮ ਨੂੰ ਵਿਲੱਖਣ ਪਛਾਣ ਦਿੱਤੀ।

ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਅੰਗਦ ਨਾਮ ਦੀ ਪ੍ਰਾਪਤੀ

ਗੁਰਪੁਰਬ ਦੇ ਮੌਕੇ ਸਾਰੇ ਇਲਾਕੇ ਵਿੱਚ ਰੂਹਾਨੀ ਮਾਹੌਲ ਬਣਿਆ ਰਿਹਾ ਅਤੇ ਸੰਗਤਾਂ ਨੇ ਬੜੇ ਹੀ ਉਤਸ਼ਾਹ ਨਾਲ ਇਸ ਪਵਿੱਤਰ ਦਿਹਾੜੇ ਨੂੰ ਮਨਾਇਆ। ਇਸ ਮੌਕੇ ਅਰਦਾਸੀਏ ਗੁਰਸੇਵਕ ਸਿੰਘ ਨੇ ਕਿਹਾ ਕਿ ਅਜ ਦੇ ਦਿਨ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਬੜੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ । ਗੁਰੂ ਅੰਗਦ ਦੇਵ ਜੀ ਦਾ ਪਿਹਲਾਂ ਨਾਂ ਭਾਈ ਲਿਹਣਾ ਸਿੰਘ ਸੀ । ਕਹਿੰਦੇ ਹਨ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਤੇ ਭਾਈ ਲਿਹਣਾ ਸਿੰਘ ਜੀ ਗੁਰੂ ਅੰਗਦ ਦੇਵ ਜੀ ਨਾਂ ਤੋਂ ਜਾਨੇ ਜਾਨ ਲੱਗੇ।

ਸਰਬੱਤ ਦੇ ਭਲੇ ਲਈ ਸੰਗਤਾਂ ਵੱਲੋਂ ਕੀਤੀ ਗਈ ਅਰਦਾਸ

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੰਭਾਲਿਆ ਤੇ ਗੁਰਬਾਣੀ ਦੀ ਸੰਭਾਲ ਕੀਤੀ ਇਸ ਲਈ ਜਿਥੇ ਅਜ ਦਾ ਦਿਹਾੜਾ ਸੰਸਾਰ ਭਰ ਦੀਆ ਨਾਨਕ ਨਾਮ ਲੇਵਾ ਸੰਗਤਾ ਵਲੌ ਕਰਤਾਰਪੁਰ ਸਾਹਿਬ ਜੀ ਦੀ ਧਰਤੀ ਉੱਤੇ ਮਨਾਇਆ ਜਾ ਰਿਹਾ ਹੈ ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ ਅਤੇ ਗੁਰੂ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾ ਰਹੀਆ ਹਨ, ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
Previous articleਪੁਰਾਣਾ ਬਿੱਲ ਲਿਆਓ, ਫਿਰ ਦੇਖਦੇ ਹਾਂ ਕੌਣ ਮਹਿਲਾ ਵਿਰੋਧੀ… Priyanka Gandhi ਦੀ ਸਰਕਾਰ ਨੂੰ ਚੁਣੌਤੀ; ਇੰਡੀਆ ਗੱਠਜੋੜ ਲਿਖੇਗਾ ਪੱਤਰ
Next articleEPFO: 30,000 ਤੱਕ ਹੋ ਸਕਦੀ ਪੀਐਫ ਸੈਲਰੀ ਲਿਮਿਟ; ਸਰਕਾਰ ਬਣਾ ਰਹੀ ਇਹ ਪਲਾਨ

LEAVE A REPLY

Please enter your comment!
Please enter your name here