Home Desh Punjab ‘ਚ ਅੱਜ ਮੌਸਮ ਸਾਫ਼, ਆਉਣ ਵਾਲੇ ਤਿੰਨ ਦਿਨ ਲੂ ਦਾ ਅਲਰਟ;... Deshlatest NewsPanjab Punjab ‘ਚ ਅੱਜ ਮੌਸਮ ਸਾਫ਼, ਆਉਣ ਵਾਲੇ ਤਿੰਨ ਦਿਨ ਲੂ ਦਾ ਅਲਰਟ; ਰਾਤ ਦਾ ਤਾਪਮਾਨ ਵੀ ਰਹੇਗਾ ਵੱਧ By admin - April 20, 2026 12 0 FacebookTwitterPinterestWhatsApp ਬੀਤੇ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧੋ-ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ (ਚੰਡੀਗੜ੍ਹ) ਵੱਲੋਂ ਅੱਜ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ‘ਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਸੂਬੇ ‘ਚ ਲੂ (Heat Wave) ਤੇ ਗਰਮ ਰਾਤ (Warm Night) ਯਾਨੀ ਕਿ ਰਾਤ ਦਾ ਤਾਪਮਾਨ ਵੀ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ। 21, 22 ਤੇ 23 ਅਪ੍ਰੈਲ ਨੂੰ ਯੈਲੋ ਅਲਰਟ 21 ਅਪ੍ਰੈਲ- ਮੌਸਮ ਵਿਗਿਆਨ ਕੇਂਦਰ ਵੱਲੋਂ ਸੰਗਰੂਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਦੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਮ ਰਾਤ ਦਾ ਅਲਰਟ ਜਾਰੀ ਕੀਤਾ ਗਿਆ ਹੈ। 22 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਮ ਰਾਤ ਯਾਨੀ ਕਿ ਰਾਤ ਨੂੰ ਵੀ ਤਾਪਮਾਨ ਵੱਧ ਰਹਿਣ ਦਾ ਅਲਰਟ ਜਾਰੀ ਕੀਤਾ ਗਿਆ ਹੈ। 23 ਅਪ੍ਰੈਲ- ਸੰਗਰੂਰ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਮ ਰਾਤ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਠਿੰਡਾ ਦਾ ਤਾਪਮਾਨ ਸਭ ਤੋਂ ਵੱਧ ਬੀਤੇ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) ਕੋਈ ਬਦਲਾਅ ਨਹੀਂ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 41.3 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 35.3 ਡਿਗਰੀ, ਲੁਧਿਆਣਾ ਦਾ 40.0 ਡਿਗਰੀ, ਪਟਿਆਲਾ ਦਾ 40.5 ਡਿਗਰੀ, ਪਠਾਨਕੋਟ ਦਾ 35.4 ਡਿਗਰੀ, ਗੁਰਦਾਸਪੁਰ ਦਾ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 36.8 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.5 ਡਿਗਰੀ, ਹੁਸ਼ਿਆਰਪੁਰ ਦਾ 36.2 ਡਿਗਰੀ, ਪਠਾਨਕੋਟ ਦਾ 33.4 ਡਿਗਰੀ, ਪਟਿਆਲਾ ਦਾ 38.0 ਡਿਗਰੀ ਤੇ ਰੋਪੜ ਦਾ 37.9 ਡਿਗਰੀ ਦਰਜ ਕੀਤਾ ਗਿਆ।