Home Crime Chandigarh ‘ਚ Encounter: ਬਦਮਾਸ਼ ਗੋਲੂ ਗੋਹਾਨਾ ਦੇ ਪੈਰ ‘ਚ ਲੱਗੀ ਗੋਲੀ, ਹਥਿਆਰਾਂ... CrimeDeshlatest NewsPanjab Chandigarh ‘ਚ Encounter: ਬਦਮਾਸ਼ ਗੋਲੂ ਗੋਹਾਨਾ ਦੇ ਪੈਰ ‘ਚ ਲੱਗੀ ਗੋਲੀ, ਹਥਿਆਰਾਂ ਦੀ ਕਰਦਾ ਸੀ ਤਸਕਰੀ By admin - April 22, 2026 6 0 FacebookTwitterPinterestWhatsApp ਪੁਲਿਸ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਆਰੋਪੀ ਚੰਡੀਗੜ੍ਹ ‘ਚ ਇੱਕ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਬੁੱਧਵਾਰ ਸਵੇਰੇ ਚੰਡੀਗੜ੍ਹ ‘ਚ ਪੁਲਿਸ ਨਾਲ ਹੋਏ ਐਨਕਾਊਂਟਰ ਤੋਂ ਬਾਅਦ ਹਰਿਆਣਾ ਦੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਐਨਕਾਊਂਟਰ ਦੌਰਾਨ ਬਦਮਾਸ਼ ਦੇ ਲੱਤ ‘ਚ ਗੋਲੀ ਲੱਗੀ। ਮੁਲਜ਼ਮ ਦੀ ਪਛਾਣ ਗੋਲੂ ਗੋਹਾਨ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦੇ ਗੋਹਾਨਾ ਦਾ ਰਹਿਣ ਵਾਲਾ ਹੈ। ਲੱਤ ‘ਚ ਗੋਲੀ ਲੱਗਣ ਤੋਂ ਬਾਅਦ ਉਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸੂਤਰਾਂ ਅਨੁਸਾਰ, ਪੁਲਿਸ ਨੂੰ ਖਾਸ ਖੁਫੀਆ ਜਾਣਕਾਰੀ ਮਿਲੀ ਸੀ ਕਿ ਆਰੋਪੀ ਚੰਡੀਗੜ੍ਹ ‘ਚ ਇੱਕ ਅਪਰਾਧਿਕ ਕਾਰਵਾਈ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਇੱਕ ਜਾਲ ਵਿਛਾਇਆ ਤੇ ਉਸਨੂੰ ਸੈਕਟਰ 25 ਰੈਲੀ ਗਰਾਊਂਡ ਦੇ ਨੇੜੇ ਘੇਰ ਲਿਆ। ਜਦੋਂ ਪੁਲਿਸ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ‘ਚ ਗੋਲੀਬਾਰੀ ਕੀਤੀ। ਜਵਾਬ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੋਲੀ ਚਲਾਈ। ਗੈਂਗਸਟਰ ਦੀ ਲੱਤ ‘ਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਗੋਲੂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸੀ। ਉਹ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਹਥਿਆਰ ਲਿਆ ਕੇ, ਉਨ੍ਹਾਂ ਨੂੰ ਪੰਜਾਬ ਤੇ ਹਰਿਆਣਾ ‘ਚ ਸਪਲਾਈ ਕਰਦਾ ਸੀ। ਉਸ ਵਿਰੁੱਧ 2021 ‘ਚ ਚੰਡੀਗੜ੍ਹ ‘ਚ ਹਥਿਆਰਾਂ ਦੀ ਤਸਕਰੀ ਨਾਲ ਸਬੰਧਤ ਇੱਕ ਮਾਮਲਾ ਪਹਿਲਾਂ ਹੀ ਦਰਜ ਕੀਤਾ ਗਿਆ ਸੀ, ਇਸ ਮਾਮਲੇ ‘ਚ ਉਸ ਨੂੰ ਭਗੌੜਾ ਅਪਰਾਧੀ ਐਲਾਨਿਆ ਗਿਆ ਸੀ। ਮੁਕਾਬਲੇ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਤੇ ਸਬੂਤਾਂ ਦੀ ਜਾਂਚ ਕਰਨ ਲਈ ਇੱਕ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਅੱਗੇ ਵਧਣ ਦੇ ਨਾਲ ਹੀ ਮਾਮਲੇ ਸੰਬੰਧੀ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।