Home Desh Punjab: ਅੱਜ ਮੌਸਮ ਸਾਫ਼, ਅਗਲੇ 2 ਦਿਨ ਲੂ ਦਾ ਅਲਰਟ, 26 ਅਪ੍ਰੈਲ...

Punjab: ਅੱਜ ਮੌਸਮ ਸਾਫ਼, ਅਗਲੇ 2 ਦਿਨ ਲੂ ਦਾ ਅਲਰਟ, 26 ਅਪ੍ਰੈਲ ਝੱਖੜ ਦੀ ਚੇਤਾਵਨੀ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ

6
0

ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ  1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਕੱਲ੍ਹ ਤੇ ਪਰਸੋਂ ਯਾਨੀ ਕਿ 24 ਤੇ 25 ਅਪ੍ਰੈਲ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ 26 ਅਪ੍ਰੈਲ ਨੂੰ ਸੂਬੇ ਦੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
24 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਤੇ ਪਟਿਆਲਾ ਦੇ ਦੂਰ ਦੁਰਾਡੇ ਇਲਾਕਿਆਂ ‘ਚ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
26 ਅਪ੍ਰੈਲ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ (ਮੁਹਾਲੀ) ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ 26 ਅਪ੍ਰੈਲ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਤੇ ਪਟਿਆਲਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 3.1 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 42.9 ਡਿਗਰੀ ਰਿਹਾ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 39.3 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ 38.4 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 39.0 ਡਿਗਰੀ, ਲੁਧਿਆਣਾ ਦਾ 40.0 ਡਿਗਰੀ, ਪਟਿਆਲਾ ਦਾ 40.4 ਡਿਗਰੀ, ਪਠਾਨਕੋਟ ਦਾ 38.2 ਡਿਗਰੀ, ਬਠਿੰਡਾ ਦਾ 41.0 ਡਿਗਰੀ, ਫਰੀਦਕੋਟ ਦਾ 35.0 ਡਿਗਰੀ, ਗੁਰਦਾਸਪੁਰ ਦਾ 39.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 38.5 ਡਿਗਰੀ, ਬਠਿੰਡਾ ਏਅਪੋਰਟ ਦਾ 42.8 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 39.5 ਡਿਗਰੀ, ਹੁਸ਼ਿਆਰਪੁਰ ਦਾ 37.8 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 37.1 ਡਿਗਰੀ, ਪਠਾਨਕੋਟ ਦਾ 37.2 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 37.0 ਡਿਗਰੀ, ਪਟਿਆਲਾ ਦਾ 38.4 ਡਿਗਰੀ, ਰੋਪੜ ਦਾ 37.9 ਡਿਗਰੀ ਤੇ ਭਾਖੜਾ ਡੈਮ (ਰੂਪਨਗਰ) ਦਾ 40.1 ਡਿਗਰੀ ਦਰਜ ਕੀਤਾ ਗਿਆ।
Previous articleKhanna: ਆੜ੍ਹਤੀ ‘ਤੇ ਗੋਲੀਬਾਰੀ ਮਾਮਲੇ ‘ਚ ਵੱਡੀ ਸਫ਼ਲਤਾ, ਗੈਂਗਸਟਰ ਨੈੱਟਵਰਕ ਨਾਲ ਜੁੜੇ 3 ਹੋਰ ਮੁਲਜ਼ਮ ਗ੍ਰਿਫ਼ਤਾਰ
Next articleBarnala ਬੱਸ ਸਟੈਂਡ ਨੇੜੇ ਹੋਟਲ ‘ਤੇ ਰੇਡ, ਪੁਲਿਸ ਨੇ 10 ਮੁਡੇ-ਕੁੜੀਆਂ ਨੂੰ ਕੀਤਾ ਅਰੈਸਟ, ਸਥਾਨਕ ਲੋਕ ਬੋਲੇ- ਇੱਕ ਲੜਕੀ ਨਾਲ 3 ਮੁੰਡੇ ਜਾਂਦੇ ਸੀ ਅੰਦਰ

LEAVE A REPLY

Please enter your comment!
Please enter your name here