Home Desh Punjab Weather: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਕਈ... Deshlatest NewsPanjab Punjab Weather: ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ, ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ By admin - April 30, 2026 10 0 FacebookTwitterPinterestWhatsApp ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਬਿਜਲੀ ਚਮਕਣ, ਗਰਜਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟੇ ਨਾਲ) ਚਲਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹੇ ਦੇ ਦਿਨ ਯਾਨੀ ਕਿ 1 ਮਈ ਨੂੰ ਸੂਬੇ ‘ਚ ਕਿਸੇ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਇਸ ਦੌਰਾਨ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 2 ਮਈ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਦੇ ਦੂਰ-ਦਰਾਡੇ ਇਲਾਕਿਆਂ ‘ਚ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਤਿੰਨ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਇਸ ਤੋਂ ਬਾਅਦ 3 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਰੂਪਨਗਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕਿੰਨਾ ਰਿਹਾ ਤਾਪਮਾਨ? ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 39.3 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 36.4 ਡਿਗਰੀ ਤੇ ਚੰਡੀਗੜ੍ਹ ਸਿਟੀ ਦਾ ਤਾਪਮਾਨ 36.5 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 33.0 ਡਿਗਰੀ, ਲੁਧਿਆਣਾ ਦਾ 35.6 ਡਿਗਰੀ, ਪਟਿਆਲਾ ਦਾ 38.1 ਡਿਗਰੀ, ਪਠਾਨਕੋਟ ਦਾ 30.2 ਡਿਗਰੀ, ਫਰੀਦਕੋਟ ਦਾ 35.5 ਡਿਗਰੀ, ਗੁਰਦਾਸਪੁਰ ਦਾ 35.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 34.4 ਡਿਗਰੀ, ਅਬੋਹਰ (ਫਾਜ਼ਿਲਕਾ) 35.4 ਡਿਗਰੀ, ਫਿਰੋਜ਼ਪੁਰ ਦਾ 34.9 ਡਿਗਰੀ, ਹੁਸ਼ਿਆਰਪੁਰ 34.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) 33.2 ਡਿਗਰੀ, ਮੁਹਾਲੀ ਦਾ 35.8 ਡਿਗਰੀ, ਪਠਾਨਕੋਟ ਦਾ 28.8 ਡਿਗਰੀ, ਰੋਪੜ ਦਾ 35.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 32.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 34.4 ਡਿਗਰੀ ਦਰਜ ਕੀਤਾ ਗਿਆ।