Home latest News Punjab Weather: ਪੰਜਾਬ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ... latest NewsPanjab Punjab Weather: ਪੰਜਾਬ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ, ਤਾਪਮਾਨ ਆਮ ਨਾਲੋਂ ਬਣਿਆ ਹੋਇਆ ਘੱਟ By admin - May 5, 2026 11 0 FacebookTwitterPinterestWhatsApp ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ 14 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (SPEED 40-50 KMPH) ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ’ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਕਿੰਨਾ ਰਿਹਾ ਤਾਪਮਾਨ? ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 6.4 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 36.7 ਡਿਗਰੀ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 31.7 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ, ਲੁਧਿਆਣਾ ਦਾ 31.8 ਡਿਗਰੀ, ਪਟਿਆਲਾ ਦਾ 32.0 ਡਿਗਰੀ, ਪਠਾਨਕੋਟ ਦਾ 31.6 ਡਿਗਰੀ, ਬਠਿੰਡਾ ਦਾ 33.5 ਡਿਗਰੀ, ਫਰੀਦਕੋਟ ਦਾ 34.0 ਡਿਗਰੀ, ਗੁਰਦਾਸਪੁਰ ਦਾ 31.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.4 ਡਿਗਰੀ, ਫਰੀਦਕੋਟ ਦਾ 36.3 ਡਿਗਰੀ, ਫਿਰੋਜ਼ਪੁਰ ਦਾ 32.9 ਡਿਗਰੀ, ਹੁਸ਼ਿਆਰਪੁਰ ਦਾ 31.7 ਡਿਗਰੀ, ਮੁਹਾਲੀ ਦਾ 31.2 ਡਿਗਰੀ, ਪਠਾਨਕੋਟ ਦਾ 31.7 ਡਿਗਰੀ, ਰੋਪੜ ਦਾ 32.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 31.2 ਡਿਗਰੀ, ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 33.2 ਡਿਗਰੀ ਦਰਜ ਕੀਤਾ ਗਿਆ।