Home Desh Tarn Taran Police ਨੂੰ ਮਿਲੀ ਵੱਡੀ ਸਫਲਤਾ: ਸਰਹੱਦੀ ਪਿੰਡ ਕਲਸ ਦੇ ਖੇਤਾਂ... Deshlatest NewsPanjab Tarn Taran Police ਨੂੰ ਮਿਲੀ ਵੱਡੀ ਸਫਲਤਾ: ਸਰਹੱਦੀ ਪਿੰਡ ਕਲਸ ਦੇ ਖੇਤਾਂ ‘ਚੋਂ ਡ੍ਰੋਨ ਰਾਹੀਂ ਸੁੱਟੀ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ By admin - May 7, 2026 14 0 FacebookTwitterPinterestWhatsApp ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਬੁਰਜ 169 ਦੇ ਕੋਲ ਪੁੱਜੇ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਕਲਸ ਦੇ ਖੇਤਾਂ ਵਿੱਚੋਂ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸਰਹੱਦ ਪਾਰੋਂ ਡ੍ਰੋਨ ਨਾਲ ਸੁੱਟੀ ਗਈ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਜਿਸ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਨੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਬੁਰਜ 169 ਦੇ ਕੋਲ ਪੁੱਜੇ। ਇਸੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਕਲਸ ਦੇ ਖੇਤ ਵਿਚ ਹੈਰੋਇਨ ਦੀ ਖੇਪ ਡਿੱਗੀ ਹੈ। ਉਨ੍ਹਾਂ ਨੇ ਮੌਕੇ ’ਤੇ ਪਹੁੰਚੇ ਤੇ ਇਕ ਪੈਕੇਟ ਬਰਾਮਦ ਕੀਤਾ। ਜਿਸਦੀ ਚੈਕਿੰਗ ਦੌਰਾਨ 1 ਕਿਲੋ 118 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕੀਤੀ ਗਈ ਹੈ ਪਰ ਜਲਦ ਹੀ ਉਕਤ ਖੇਪ ਮੰਗਵਾਉਣ ਵਾਲੇ ਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।