Home Desh Punjab ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ 6.1 ਡਿਗਰੀ ਘੱਟ

Punjab ‘ਚ ਅੱਜ ਮੌਸਮ ਰਹੇਗਾ ਸਾਫ਼, ਤਾਪਮਾਨ ਆਮ ਨਾਲੋਂ 6.1 ਡਿਗਰੀ ਘੱਟ

14
0

ਬੀਤੇ ਦਿ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ‘ਚ ਅੱ ਮੌਸਮ ਸਾਫ਼ ਰਹੇਗਾ। ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਨਾ ਤਾਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੇ ਨਾਲ ਆਉਣ ਵਾਲੇ ਦੋ ਦਿਨ ਯਾਨੀ ਕਿ 9 ਤੇ 10 ਮਈ ਨੂੰ ਵੀ ਸੂਬੇ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
11 ਮਈ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਪਟਿਆਲਾ ਦੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਇਸ ਦਿਨ ਤੇਜ਼ ਹਵਾਵਾਂ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਕਿੰਨਾ ਰਿਹਾ ਤਾਪਮਾਨ?

ਬੀਤੇ ਦਿ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਸੂਬੇ ਦਾ ਤਾਪਮਾਨ ਆਮ ਨਾਲੋਂ 6.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 39.2 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 30.8 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਵੱਧੋ-ਵੱਧ ਤਾਪਮਾਨ 30.2 ਡਿਗਰੀ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 34.4 ਡਿਗਰੀ, ਲੁਧਿਆਣਾ ਦਾ 31.8 ਡਿਗਰੀ, ਪਟਿਆਲਾ ਦਾ 31.4 ਡਿਗਰੀ, ਪਠਾਨਕੋਟ ਦਾ 36.0 ਡਿਗਰੀ, ਬਠਿੰਡਾ ਦਾ 36.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 30.8 ਡਿਗਰੀ, ਬਠਿੰਡਾ ਦਾ 39.1 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 36.6 ਡਿਗਰੀ, ਫਿਰੋਜ਼ਪੁਰ ਦਾ 35.1 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਵੱਧੋ-ਵੱਧ ਤਾਪਮਾਨੁ 31.3 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 31.8 ਡਿਗਰੀ, ਮੁਹਾਲੀ ਦਾ 29.7 ਡਿਗਰੀ, ਪਠਾਨਕੋਟ ਦਾ 34.0 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 33.1 ਡਿਗਰੀ, ਰੋਪੜ ਦਾ 30.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 33.6 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 32.4 ਡਿਗਰੀ ਦਰਜ ਕੀਤਾ ਗਿਆ।
Previous articleFerozepur: ਪਾਕਿਸਤਾਨ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਨੇਪਾਲੀ ਨਾਗਰਿਕ ਗ੍ਰਿਫ਼ਤਾਰ
Next articleIran ਦਾ UAE ‘ਤੇ ਮਿਜ਼ਾਈਲ ਤੇ ਡਰੋਨ ਹਮਲਾ, 30 ਦਿਨਾਂ ਦੀ ਸ਼ਾਂਤੀ ਤੋਂ ਬਾਅਦ ਮੱਧ ਪੂਰਬ ‘ਚ ਮੁੜ ਤਣਾਅ

LEAVE A REPLY

Please enter your comment!
Please enter your name here